26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

—ਮਾਮਲਾ ਸ਼ੱਕੀ ਹਾਲਾਤ ਵਿਚ ਨੌਜਵਾਨ ਦੇ ਲਾਪਤਾ ਹੋਣ ਦਾ— ਨੌਜਵਾਨ ਦੀ ਬਰਾਮਦਗੀ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕੈਲਾਸ਼ ਨਗਰ ਬਸਤੀ ਜੋਧੇਵਾਲ ਤੋਂ ਲਾਪਤਾ ਹੋਏ ਇਕ ਨੌਜਵਾਨ ਦੀ ਬਰਾਮਦਗੀ ਦੇ ਮਾਮਲੇ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਥਾਣਾ ਬਸਤੀ ਦੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵੀ ਜਮ ਕੇ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸਬੰਧਿਤ ਅਧਿਕਾਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ | ਪ੍ਰਦਰਸ਼ਨਕਾਰੀਆਂ ਵਿਚ ਲਾਪਤਾ ਹੋਏ ਨੌਜਵਾਨ ਅੰਕੁਰ ਮਗੂ ਦੇ 99 ਸਾਲ ਦੇ ਦਾਦੇ ਨੇ ਵੀ ਪੁਲਿਸ ਅਧਿਕਾਰੀਆਂ ਨੂੰ ਰੋ ਕੇ ਉਸ ਦੇ ਪੋਤੇ ਨੂੰ ਲੱਭਣ ਦੀ ਅਪੀਲ ਕੀਤੀ | ਜਾਣਕਾਰੀ ਅਨੁਸਾਰ ਕੈਲਾਸ਼ ਨਗਰ ਦਾ ਰਹਿਣ ਵਾਲਾ ਵਪਾਰੀ ਅੰਕੁਰ ਮੱਗੂ 5 ਮਈ ਤੋਂ ਲਾਪਤਾ ਹੈ | ਪਰਿਵਾਰ ਦੇ ਅਨੁਸਾਰ ਉਹ ਸ਼ਾਮ 7:15 ਵਜੇ ਦੇ ਕਰੀਬ ਕਿਸੇ ਨੂੰ ਦੱਸੇ ਬਿਨਾਂ ਘਰੋਂ ਨਿਕਲਿਆ, ਪਰ ਵਾਪਸ ਨਹੀਂ ਆਇਆ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੱਕ ਉਸ ਦੀ ਭਾਲ ਕਰਦੇ ਰਹੇ, ਪਰ ਜਦੋਂ ਉਸ ਦਾ ਕੁੱਝ ਪਤਾ ਨਾ ਲੱਗਿਆ ਤਾਂ ਉਨ੍ਹਾਂ ਨੇ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ | ਉਨ੍ਹਾਂ ਦੱਸਿਆ ਕਿ ਘਰੋਂ ਜਾਣ ਤੋਂ ਪਹਿਲਾਂ ਅੰਕੁਰ ਨੇ ਆਪਣੇ ਹੱਥ ਨਾਲ ਇਕ ਚਿੱਠੀ ਲਿਖੀ, ਜਿਸ ਵਿਚ ਉਸ ਵਲੋਂ ਕੁੱਝ ਵਿਅਕਤੀਆਂ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਬਾਰੇ ਲਿਖਿਆ ਸੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਵੀ ਸੂਚਿਤ ਕੀਤਾ, ਪਰ ਪੁਲਿਸ ਨੇ ਚਿੱਠੀ ਵਿਚ ਜਿਨ੍ਹਾਂ ਵਿਅਕਤੀਆਂ ਦਾ ਅੰਕੁਰ ਵਲੋਂ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ਪਾਸੋਂ ਪੁੱਛ ਪੜਤਾਲ ਨਹੀਂ ਕੀਤੀ ਗਈ, ਸਗੋਂ ਇਹ ਵਿਅਕਤੀ ਅੰਕੁਰ ਦੇ ਪਰਿਵਾਰਕ ਮੈਂਬਰਾਂ ਨੂੰ ਤੰਗ ਪਰੇਸ਼ਾਨ ਕਰਨ ਲੱਗ ਪਏ | ਉਨ੍ਹਾਂ ਥਾਣਾ ਪੁਲਿਸ 'ਤੇ ਆਪਣਾ ਗੁੱਸਾ ਜ਼ਾਹਿਰ ਕਰਦੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਹ ਥਾਣੇ ਦੇ ਚੱਕਰ ਲਗਾ ਰਹੇ ਹਨ, ਪਰ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ | ਸੂਚਨਾ ਮਿਲਦਿਆਂ ਡੀ.ਸੀ.ਪੀ. ਹਰਪਾਲ ਸਿੰਘ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪਰਿਵਾਰ ਨੂੰ ਇਸ ਸੰਬੰਧੀ ਢੁਕਵੀਂ ਕਾਰਵਾਈ ਦਾ ਭਰੋਸਾ ਦਿੱਤਾ, ਜਿਸ 'ਤੇ ਇਹ ਪ੍ਰਦਰਸ਼ਨਕਾਰੀ ਉਥੋਂ ਚਲੇ ਗਏ |

ਪਿਛਲੀ ਖ਼ਬਰ ਨੌਜਵਾਨ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਲੁਟੇਰਿਆਂ ਨੇ ਲੁੱਟਿਆ <br/> ਅਗਲੀ ਖ਼ਬਰ ਨਿਗਮ ਜ਼ੋਨ ਏ ਦਫ਼ਤਰ ਦੇ ਬਾਹਰ ਨਿਗਮ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।