26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਿਹਤ ਵਿਭਾਗ ਵਲੋਂ ਲੁਧਿਆਣਾ ਵਿਖੇ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਨੂੰ ਕੀਤਾ ਹੋਰ ਤੇਜ਼ <br/>

ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਡਾ. ਤਰਲੋਚਨ ਸਿੰਘ)-ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ 'ਹਰ ਸ਼ੁੱਕਰਵਾਰ ਡੇਂਗੂ ਤੇ ਵਾਰ' ਮੁਹਿੰਮ ਤਹਿਤ ਡੇਂਗੂ ਖ਼ਿਲਾਫ਼ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਗਿਆ¢ ਇਸ ਮੁਹਿੰਮ ਅਧੀਨ ਸ਼ਹਿਰੀ ਅਤੇ ਪਿੰਡੂ ਖੇਤਰਾਂ 'ਚ ਵਿਆਪਕ ਸਰਵੇਖਣ ਅਤੇ ਸੋਰਸ ਰਿਡਕਸ਼ਨ ਗਤੀਵਿਧੀਆਂ ਚਲਾਈਆਂ ਗਈਆਂ, ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਪ੍ਰੇਰਿਤ ਕਰਨਾ ਸੀ¢ ਮੁਹਿੰਮ ਦÏਰਾਨ ਜ਼ਿਲ੍ਹੇ ਦੇ 312 ਇਲਾਕਿਆਂ 'ਚ 303 ਸਿਹਤ ਟੀਮਾਂ ਤਾਇਨਾਤ ਕੀਤੀਆਂ ਗਈਆਂ | ਟੀਮਾਂ ਵਲੋਂ 8,812 ਘਰਾਂ ਦਾ ਸਰਵੇਖਣ ਕੀਤਾ ਗਿਆ ਅਤੇ 19,993 ਪਾਣੀ ਵਾਲੇ ਬਰਤਨਾਂ ਦੀ ਜਾਂਚ ਕੀਤੀ ਗਈ¢ ਟੀਮਾਂ ਨੇ ਮੱਛਰਾਂ ਦੇ ਪ੍ਰਜਨਣ ਵਾਲੀਆਂ ਸੰਭਾਵਿਤ ਥਾਵਾਂ ਦੀ ਪਛਾਣ ਕਰਕੇ ਲੋਕਾਂ ਨੂੰ ਤੁਰੰਤ ਰੋਕਥਾਮ ਦੇ ਉਪਾਅ ਅਪਣਾਉਣ ਲਈ ਪ੍ਰੇਰਿਤ ਕੀਤਾ¢ ਸਿਵਲ ਸਰਜਨ ਡਾ. ਰਮਨਦੀਪ ਕÏਰ ਨੇ ਕਿਹਾ ਕਿ ਡੇਂਗੂ 'ਤੇ ਪ੍ਰਭਾਵਸ਼ਾਲੀ ਕੰਟਰੋਲ ਕੇਵਲ ਲੋਕਾਂ ਦੀ ਸਰਗਰਮ ਭਾਗੀਦਾਰੀ ਅਤੇ ਨਿਯਮਤ ਸੋਰਸ ਰਿਡਕਸ਼ਨ ਗਤੀਵਿਧੀਆਂ ਨਾਲ ਹੀ ਸੰਭਵ ਹੈ¢ ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਲੋਕਾਂ ਨੂੰ ਆਪਣੇ ਘਰਾਂ ਅਤੇ ਆਸ-ਪਾਸ ਕੂਲਰਾਂ, ਗਮਲਿਆਂ, ਟਾਇਰਾਂ, ਛੱਤਾਂ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਸਫ਼ਾਈ ਜ਼ਰੂਰ ਕਰਨੀ ਚਾਹੀਦੀ ਹੈ¢

ਪਿਛਲੀ ਖ਼ਬਰ ਹੈਲਥ ਵੈੱਲਨੈੱਸ ਸੈਂਟਰ ਫੁੱਲਾਂਵਾਲ ਵਿਖੇ ਚੋਰਾਂ ਨੇ ਕੀਤਾ ਹੱਥ ਸਾਫ਼ ਅਗਲੀ ਖ਼ਬਰ ਨੌਜਵਾਨ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਲੁਟੇਰਿਆਂ ਨੇ ਲੁੱਟਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।