27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰੋਸ ਮਾਰਚ 'ਚ ਸ਼ਾਮਿਲ ਹੋਣ ਲਈ ਜਸਪਾਲ ਬਾਂਗਰ ਦੀ ਅਗਵਾਈ 'ਚ ਕਿਸਾਨਾਂ ਦਾ ਜਥਾ ਰਵਾਨਾ

ਅਜੀਤ ਡੈਸਕ 16-05-2026
ਆਲਮਗੀਰ, 15 ਮਈ (ਜਰਨੈਲ ਸਿੰਘ ਪੱਟੀ)-ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੋਧ ਵਿਚ ਚੰਡੀਗੜ੍ਹ ਗਵਰਨਰ ਹਾਊਸ ਤਕ ਰੋਸ ਮਾਰਚ ਵਿਚ ਸ਼ਾਮਿਲ ਹੋਣ ਲਈ ਆਲਮਗੀਰ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਜਸਪਾਲ ਬਾਂਗਰ ਦੀ ਅਗਵਾਈ ਹੇਠ ਇਕ ਵਿਸ਼ਾਲ ਜਥਾ ਰਵਾਨਾ ਚੰਡੀਗੜ੍ਹ ਲਈ ਹੋਇਆ¢ ਇਸ ਮÏਕੇ ਜਾਣਕਾਰੀ ਦਿੰਦਿਆਂ ਕਰਮਜੀਤ ਸਿੰਘ ਜਸਪਾਲ ਬਾਂਗਰ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹਿਤਾਂ ਨਾਲ ਕੀਤੇ ਜਾ ਰਹੇ ਖਿਲਵਾੜ ਅਤੇ ਵਧੀਕੀਆਂ ਨੂੰ ਰੋਕਣ ਅਤੇ ਪੰਜਾਬ ਦੇ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਕਿਸਾਨਾਂ ਵਲੋਂ ਗਵਰਨਰ ਹਾਊਸ ਚੰਡੀਗੜ੍ਹ ਤੱਕ ਰੋਸ ਮਾਰਚ ਕੀਤਾ ਜਾਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਭਰਾ ਟਰੈਕਟਰ, ਟਰਾਲੀਆਂ ਅਤੇ ਹੋਰ ਸਾਧਨਾਂ ਰਾਹੀਂ ਸ਼ਾਮਿਲ ਹੋਣਗੇ¢ ਜਥੇ ਦੀ ਰਵਾਨਗੀ ਵੇਲੇ ਸੁਖਵੀਰ ਸਿੰਘ ਖਾਲਸਾ, ਅਵਨਿੰਦਰ ਸਿੰਘ, ਮਾਨ ਸਿੰਘ ਗਿੱਲ, ਹੈਪੀ ਗਿੱਲ, ਸੁਦਾਗਰ ਸਿੰਘ ਸੰਗੋਵਾਲ, ਰਵਿੰਦਰ ਸਿੰਘ ਗਿੱਲ, ਬਲਜੀਤ ਸਿੰਘ, ਗਗਨ ਗਿੱਲ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਭਰਾ ਹਾਜ਼ਰ ਸਨ |

ਪਿਛਲੀ ਖ਼ਬਰ ਸੰਯੁਕਤ ਗਊ ਰੱਖਿਆ ਦਲ ਦੀ ਸੂਚਨਾ 'ਤੇ ਪੁਲਿਸ ਨੇ ਕੀਤੀ ਵੱਡੀ ਕਾਰਵਾਈ <br/> ਅਗਲੀ ਖ਼ਬਰ ਅਲਪਾਈਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ 12ਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।