ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਬਲਦੇਵ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਭਾਈ ਬਲਦੇਵ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ | ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ 'ਤੇ ਚੱਲਣ ਦੀ ਪ੍ਰੇਣਾ ਦਿੱਤੀ | ਸਮਾਗਮ 'ਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਹਰਵਿੰਦਰ ਸਿੰਘ ਕੋਹਲੀ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ ਅਰੋੜਾ, ਦਾਨ ਸਿੰਘ, ਪ੍ਰੇਮ ਸਿੰਘ, ਜੋਗਿੰਦਰ ਸਿੰਘ ਸਲੂਜਾ, ਅਵਤਾਰ ਸਿੰਘ ਬੀ.ਕੇ, ਅਵਤਾਰ ਸਿੰਘ ਮਿੱਢਾ, ਮਨਮੋਹਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |