ਲੁਧਿਆਣਾ, 15 ਮਈ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਭਾਜਪਾ ਆਗੂ ਨਰਿੰਦਰ ਸਿੰਘ ਮੱਲ੍ਹੀ ਵਲੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਦਿੱਲੀ ਤੋਂ ਹਲਵਾਰਾ ਏਅਰਪੋਰੋਟ ਆਉਣ ਦੌਰਾਨ ਹਲਵਾਰਾ ਸੱਚਖੰਡ ਸ਼੍ਰੀ ਹਜੂਰ ਸਾਹਿਬ ਨਾਂਦੇੜ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਕੀਤੀ ਗਈ | ਇਸ ਦੌਰਾਨ ਮੱਲ੍ਹੀ ਨੇ ਕਿਹਾ ਕਿ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸੰਗਤ ਹਰ ਸਾਲ ਸ਼੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੀ ਹੈ | ਪਰ ਸਿੱਧੀ ਹਵਾਈ ਸੇਵਾ ਨਾ ਹੋਣ ਕਾਰਨ ਯਾਤਰੀਆਂ ਨੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਹਲਵਾਰਾ ਏਅਰਪੋਰਟ ਤੋ ਨਾਂਦੇੜ ਲਈ ਸਿੱਧੀ ਫਲਾਈਟ ਸ਼ੁਰੂ ਕੀਤੀ ਜਾਂਦੀ ਹੈ ਤਾਂ ਮਾਲਵਾ ਸਮੇਤ ਪੰਜਾਬ ਦੀ ਸੰਗਤ ਨੰੂ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਇਹ ਫਲਾਈਟ ਟਿਕਟ ਦਾ ਰੇਟ ਵੀ ਘੱਟ ਰੱਖਣ ਦੀ ਮੰਗ ਕੀਤੀ | ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਨੰੂ ਸੰਬੰਧਤ ਵਿਭਾਗ ਤੱਕ ਪਹੁੰਚਾਇਆ ਜਾਵੇਗਾ |