29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਅੰਮਿ੍ਤ ਵੇਲੇ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਲਈ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ | ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਤੋਂ ਇਲਾਵਾ ਭਾਈ ਜੋਗਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਕਰਮਜੀਤ ਸਿੰਘ ਅਤੇ ਉਨ੍ਹਾਂ ਦੇ ਜੱਥਿਆਂ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬਾਨ ਵਲੋਂ ਦਰਸਾਏ ਸੱਚ, ਸੇਵਾ ਅਤੇ ਨਾਮ ਸਿਮਰਨ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਆਖਿਆ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਸੰਗਤਾਂ ਗੁਰੂ ਘਰ ਪਹੁੰਚ ਕੇ ਗੁਰਬਾਣੀ ਸਰਵਣ ਕਰਦੀਆਂ ਹਨ ਅਤੇ ਸੇਵਾ ਵਿਚ ਆਪਣਾ ਯੋਗਦਾਨ ਪਾਉਂਦੀਆਂ ਹਨ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਟੋਨੀ ਗਿੱਲ ਐਨਆਰਆਈ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚੌਹਾਨ, ਅਰਜੁਨ ਸਿੰਘ ਚੀਮਾ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕੌਰ ਸੋਹਲ, ਜਸਮੇਲ ਕੌਰ ਖੇੜੀਕਲਾਂ, ਰਵਨੀਤ ਕੌਰ ਖੇੜੀਕਲਾਂ, ਅਰਵਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਸਪੈਸ਼ਲ ਕਾਡਰ ਪਾਲਸੀ ਲਾਗੂ ਕਰਕੇ ਕਰ ਰਹੀ ਹੈ ਧੱਕਾ, ਜਥੇਬੰਦੀ ਵਲੋਂ ਸਖ਼ਤ ਵਿਰੋਧ <br/> ਅਗਲੀ ਖ਼ਬਰ ਨਰਿੰਦਰ ਸਿੰਘ ਮੱਲ੍ਹੀ ਵਲੋਂ ਬਿੱਟੂ ਸਾਹਮਣੇ ਹਲਵਾਰਾ ਏਅਰਪੋਰਟ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਫਲਾਇਟ ਦੀ ਮੰਗ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।