29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼੍ਰੋਮਣੀ ਅਕਾਲੀ ਦਲ ਨੇ ਔਖੇ ਸਮੇਂ 'ਚ ਹਮੇਸ਼ਾ ਸੂਬੇ ਦੇ ਲੋਕਾਂ ਦੀ ਬਾਂਹ ਫੜੀ-ਜਥੇ: ਮਲਕਪੁਰ

ਅਜੀਤ ਡੈਸਕ 16-05-2026
ਹੰਬੜਾਂ, 15 ਮਈ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤੇ ਗੜ੍ਹੇਮਾਰੀ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮਲਕਪੁਰ ਬੇਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹੰਬੜਾਂ ਸਰਕਲ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਮਲਕਪੁਰ ਦੇ ਯਤਨਾਂ ਸਦਕਾ ਸਰਕਲ ਹੰਬੜਾਂ ਤੋਂ ਇਕ ਮਿੰਨੀ ਟਰੱਕ ਕਣਕ ਦਾ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਹਲਕਾ ਗਿੱਲ ਦੇ ਮੁੱਖ ਦਫ਼ਤਰ ਲਈ ਰਵਾਨਾ ਕੀਤਾ ਗਿਆ | ਟਰੱਕ ਨੂੰ ਰਵਾਨਾ ਕਰਦਿਆਂ ਜਥੇਦਾਰ ਮਲਕਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਔਖੇ ਸਮੇਂ ਹਮੇਸ਼ਾ ਸੂਬੇ ਦੇ ਲੋਕਾਂ ਦੀ ਬਾਂਹ ਫੜ੍ਹੀ ਹੈ | ਮਲਕਪੁਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਸਮੇਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੇ ਜਾਣਾ ਅਤੇ ਹੁਣ ਗੜ੍ਹੇਮਾਰੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੇ ਜਾਣਾ ਸ਼ਲਾਘਾਯੋਗ ਕਦਮ ਹੈ | ਇਸ ਮੌਕੇੇ ਸੀਨੀ: ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾ, ਅਕਾਲੀ ਆਗੂ ਅਵਤਾਰ ਸਿੰਘ ਤਾਰੀ ਚੀਮਾ, ਆੜ੍ਹਤੀ ਜਗਤਾਰ ਸਿੰਘ ਕੈਲੇ, ਜਥੇਦਾਰ ਲਾਭ ਸਿੰਘ ਸੇਖੋਂ, ਪ੍ਰਧਾਨ ਦਰਸ਼ਨ ਸਿੰਘ ਗਰੇਵਾਲ, ਬਲਦੇਵ ਸਿੰਘ ਮਲਕਪੁਰ, ਜਸਵੰਤ ਸਿੰਘ ਬਿੱਲੂ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਦਰਜ ਮਾਮਲੇ ਰੱਦ ਕਰਵਾਉਣ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰੋਸ ਮਾਰਚ ਭਲਕ... ਅਗਲੀ ਖ਼ਬਰ ਲੁਧਿਆਣਾ ਐੱਨ.ਐੱਚ. ਸੜਕ ਸਾਹਮਣੇ ਸ਼ਰਾਬ ਦਾ ਠੇਕਾ, ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।