29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਜੇਠ ਮਹੀਨੇ ਦੀ ਆਰੰਭਤਾ ਅਤੇ ਜਪ ਤਪ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ, ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਇਆ ਗਿਆ | ਅੰਮਿ੍ਤ ਵੇਲੇ ਨਿਤਨੇਮ ਅਤੇ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ 'ਚ ਕੀਤੇ ਗਏ, ਆਸਾ ਜੀ ਦੀ ਵਾਰ ਦਾ ਕੀਰਤਨ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਸਰਵਨ ਕਰਵਾਏ | ਮੀਤ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਜਗਮੋਹਨ ਸਿੰਘ, ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਜਸਪਾਲ ਕੌਰ ਮਖੀਜਾ, ਸੁਰਿੰਦਰ ਕੌਰ ਢੱਲ, ਸਰਬਜੀਤ ਕੌਰ, ਕੁਲਜੀਤ ਕੌਰ, ਸਿਮਰਨ ਕੌਰ, ਅਮਿ੍ਤਪਾਲ ਕੌਰ, ਬਲਵਿੰਦਰ ਕੌਰ ਬੱਤਰਾ, ਬੀਬੀ ਕਰਮਜੀਤ ਕੌਰ, ਰਵਿੰਦਰ ਕੌਰ ਰਹੇਜਾ, ਗੁਰਪ੍ਰੀਤ ਕੌਰ ਖੁਰਾਨਾ, ਰਜਿੰਦਰ ਕੌਰ, ਪਰਮਿੰਦਰ ਕੌਰ, ਪਰਮਜੀਤ ਕੌਰ, ਨਿਰਮਲ ਕੌਰ ਪਾਇਲ, ਜਸਵਿੰਦਰ ਕੌਰ ਪਾਇਲ, ਰਾਜਨੀਇੰਦਰ ਕੌਰ, ਜਸਵਿੰਦਰ ਕੌਰ ਸੋਢੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਦਰਜ ਮਾਮਲੇ ਰੱਦ ਕਰਵਾਉਣ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰੋਸ ਮਾਰਚ ਭਲਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।