31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲੀਜੀਏਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲੀਜੀਏਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਬਾਰ੍ਹਵੀਂ ਆਰਟਸ ਅਤੇ ਕਾਮਰਸ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਘੋਸਤਿ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ | ਆਰਟਸ ਸਟ੍ਰੀਮ 'ਚ ਵਰਪ੍ਰੀਤ ਕੌਰ ਨੇ 91% ਅੰਕ ਪ੍ਰਾਪਤ ਕਰਕੇ ਸਕੂਲ 'ਚ ਪਹਿਲਾ ਸਥਾਨ ਹਾਸਿਲ ਕੀਤਾ | ਅੰਜਲੀ ਨੇ 88.6% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਮੁਕਦਸਾ ਨੇ 86.8% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਸਟ੍ਰੀਮ ਵਿਚ ਗੁਰਪ੍ਰੀਤ ਕੌਰ ਅਤੇ ਰਾਗਿਨੀ ਨੇ 86.8% ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਵਲੀਨ ਕੌਰ ਅਤੇ ਨਿਸ਼ਿਤਾ ਸੋਢੀ ਨੇ 84% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਮਨਮੀਤ ਕੌਰ ਨੇ 81.8% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਰਥੀਆਂ, ਸਟਾਫ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਉਪਲਬਧੀਆਂ ਦੀ ਸਰਾਹਨਾ ਕੀਤੀ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸੈਕਰਡ ਸੋਲ ਕਾਨਵੈਂਟ ਸਕੂਲ ਵਲੋਂ ਸੀ.ਬੀ.ਐਸ.ਈ. 12ਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਨਤੀਜੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।