31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਾਲਵਾ ਖਾਲਸਾ ਸੀ.ਸੈਕੰ. ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਦਾ ਅੱਠਵੀਂ ਅਤੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਿ੍ੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਅੱਠਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਨੇ ਬੋਰਡ ਦੇ ਨਤੀਜੇ ਵਿਚ ਬਹੁਤ ਹੀ ਵਧੀਆ ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਉਨ੍ਹਾਂ ਵਲੋਂ ਸੋਮਿਆ ਅਤੇ ਸ਼ਿਵਮ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਇਹਨਾਂ ਵਿਦਿਆਰਥੀਆਂ ਨੇ ਕ੍ਰਮਵਾਰ ਅੱਠਵੀਂ ਅਤੇ ਦਸਵੀਂ ਵਿਚੋਂ ਸਕੂਲ 'ਚ ਪਹਿਲਾ ਸਥਾਨ ਕੀਤਾ | ਇਸ ਮੌਕੇ ਜਮਾਤ ਇੰਚਾਰਜ ਵਰਿੰਦਰ ਸਿੰਘ ਅਤੇ ਸ਼ਾਲੂ ਨੂੰ ਵੀ ਉਚੇਚੇ ਤੌਰ ਤੇ ਸਕੂਲ ਮੈਨੇਜਰ ਡਾ. ਕੰਵਲਪ੍ਰੀਤ ਕੌਰ ਨੇ ਵਧਾਈਆਂ ਦਿੱਤੀਆਂ | ਇਸ ਮੌਕੇ ਮਨੋਜ ਕੁਮਾਰ, ਹਰਪਾਲ ਸਿੰਘ, ਪਰਮਬੀਰ ਸਿੰਘ, ਸ਼ਰਨਜੀਤ ਸਿੰਘ, ਮਨਦੀਪ ਸਿੰਘ, ਮੈਡਮ ਰਵਿੰਦਰ ਕੌਰ, ਮਨਦੀਪ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਕਮਲਜੀਤ ਕੌਰ, ਮੋਨੀ ਬਾਲਾ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਖੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।