31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਖੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 16-05-2026
ਡਾਬਾ/ਲੁਹਾਰਾ, 15 ਮਈ (ਕੁਲਵੰਤ ਸਿੰਘ ਸੱਪਲ)-ਪੰਜਾਬ ਭਰ ਵਿਚ ਬੀਤੇ ਦਿਨੀਂ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ, ਜਿਸ ਵਿਚ ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦਾ ਨਤੀਜਾ 100 ਫੀਸਦੀ ਰਿਹਾ, ਜੋ ਸਕੂਲ ਲਈ ਮਾਣ ਵਾਲੀ ਗੱਲ ਹੈ |ਇਸ ਪ੍ਰੀਖਿਆ ਵਿੱਚ ਕਰਨ ਕੁਮਾਰ ਨੇ ਪਹਿਲਾ ਸਥਾਨ, ਹਨੀ ਨੇ ਦੂਜਾ ਸਥਾਨ ਅਤੇ ਨੰਦਿਨੀ ਨੇ ਤੀਜਾ ਸਥਾਨ ਹਾਸਿਲ ਕੀਤਾ | ਵਿਦਿਆਰਥੀਆਂ ਦੀ ਇਸ ਉਪਲਬਧੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਬਲਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ | ਉਨ੍ਹਾਂ ਨੇ ਬੱਚਿਆਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਪਿ੍ੰਸੀਪਲ ਮੈਡਮ ਕਮਲਜੀਤ ਕੌਰ, ਮੈਡਮ ਇੰਦਰਜੀਤ ਕੌਰ, ਮੈਡਮ ਜਗਮੋਹਨ ਕੌਰ, ਮੈਡਮ ਪਰਮਪ੍ਰੀਤ ਕੌਰ, ਮੈਡਮ ਪਿੰਕੀ ਚਿਲਾਣਾ ਸਮੇਤ ਸਮੂਹ ਸਟਾਫ ਮੈਂਬਰ ਅਤੇ ਸਕੂਲ ਦੀ ਪੂਰੀ ਟੀਮ ਮੌਜੂਦ ਸੀ |

ਪਿਛਲੀ ਖ਼ਬਰ ਐਸ.ਡੀ.ਪੀ. ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਾਲਵਾ ਖਾਲਸਾ ਸੀ.ਸੈਕੰ. ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।