31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਐਸ.ਡੀ.ਪੀ. ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 16-05-2026
ਲੁਧਿਆਣਾ, 15 ਮਈ (ਜਸਵਿੰਦਰ ਸਿੰਘ)-ਦਸੰਬਰ 2025 ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਕਰਵਾਈਆਂ ਬੀ.ਏ. (ਐਫ.ਵਾਈ.ਯੂ.ਪੀ.) ਸਮੈਸਟਰ ਤੀਜੇ ਦੀਆਂ ਪ੍ਰੀਖਿਆਵਾਂ ਵਿਚ ਐਸ.ਡੀ.ਪੀ. ਕਾਲਜ ਦੀਆਂ ਵਿਦਿਆਰਥਣਾਂ ਹਰਕਮਲ ਕੌਰ ਨੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਤਮੰਨਾ ਅਤੇ ਸੋਨਮ ਜੱਗੀ ਨੇ ਸਾਂਝੇ ਤੌਰ 'ਤੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਕਰੀਨਾ ਨੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਮਿਹਨਤੀ ਵਿਦਿਆਰਥਣਾਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਪਰਿਵਾਰਾਂ ਦੇ ਨਿਰੰਤਰ ਉਤਸ਼ਾਹ, ਸਮਰਥਨ ਅਤੇ ਵਿਭਾਗੀ ਸਟਾਫ਼ ਦੇ ਅਣਥੱਕ ਯਤਨਾਂ ਨੂੰ ਦਿੱਤਾ | ਐਸ.ਡੀ.ਪੀ. ਸਭਾ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਰਾਜ ਕੁਮਾਰ ਭਸੀਨ, ਕਾਰਜਕਾਰੀ ਪਿ੍ੰਸੀਪਲ ਡਾ. ਰੰਜਨਾ ਸੂਦ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਅਕਾਦਮਿਕ ਉੱਤਮਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿਚ ਨਿਰੰਤਰ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਬਾਬਾ ਮੁਕੰਦ ਸਿੰਘ ਸੀ.ਸੈ. ਸਕੂਲ ਡਾਬਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਖੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।