ਡਾਬਾ/ਲੁਹਾਰਾ, 15 ਮਈ (ਕੁਲਵੰਤ ਸਿੰਘ ਸੱਪਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜੇ ਵਿਚ ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਫ਼ੀਸਦੀ ਨਤੀਜੇ ਨਾਲ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸੰਬੰਧੀ ਆਰਟਸ ਦੇ ਵਿਦਿਆਰਥੀਆਂ ਸ਼ਾਈਨ ਨੇ 500 ਵਿਚੋਂ 464 (93 ਫ਼ੀਸਦੀ), ਮਹਿਕ ਖਾਤੂਨ ਨੇ 440 (88 ਫ਼ੀਸਦੀ), ਨੇਹਾ ਨੇ 433 (87 ਫ਼ੀਸਦੀ), ਕਾਮਰਸ ਦੇ ਵਿਦਿਆਰਥੀ ਤਨਵੀਰ ਕੌਰ 453 (91 ਫ਼ੀਸਦੀ), ਮਨਦੀਪ ਸਿੰਘ 441 (88 ਫ਼ੀਸਦੀ), ਰੋਹਿਤ ਕੁਮਾਰ 433 (87 ਫ਼ੀਸਦੀ) ਅਤੇ ਮੈਡੀਕਲ/ਨਾਨ ਮੈਡੀਕਲ ਦੇ ਵਿਦਿਆਰਥੀ ਗੁਰਲੀਨ ਕੌਰ 445 (89 ਫ਼ੀਸਦੀ), ਹਰਜਸ ਕੌਰ 428 (86 ਫ਼ੀਸਦੀ), ਜੋਰਾਵਰ ਸਿੰਘ 427 (85 ਫ਼ੀਸਦੀ) ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਰੇ ਵਿਦਿਆਰਥੀ ਫਸਟ ਡਵੀਜ਼ਨ ਵਿਚ ਪਾਸ ਹੋਏ ਹਨ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮਹਿਲ ਸਿੰਘ, ਚੇਅਰਮੈਨ ਮੇਹਰ ਸਿੰਘ, ਮੀਤ ਪ੍ਰਧਾਨ ਸੋਹਣ ਸਿੰਘ, ਮੀਤ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਜਨਰਲ ਸੈਕਟਰੀ ਜਸਵਿੰਦਰ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਮੈਂਬਰ ਜਗਦੀਸ਼ ਸਿੰਘ, ਮੋਹਣ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ ਨੇ ਚੰਗੇ ਨਤੀਜੇ ਆਉਣ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਹਰਪ੍ਰੀਤ ਸਿੰਘ ਨੇ ਪ੍ਰਬੰਧਕੀ ਕਮੇਟੀ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਅੱਗੇ ਤੋਂ ਵੀ ਮਿਹਨਤ ਜਾਰੀ ਰੱਖਣ ਲਈ ਕਿਹਾ |