30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

'ਆਪ' 'ਚ ਸ਼ਾਮਿਲ ਹੋਏ ਜਗਤਾਰ ਸਿੰਘ ਟੀਨੂ ਦਾ ਵਿਧਾਇਕ ਛੀਨਾ ਨੇ ਕੀਤਾ ਸਨਮਾਨ <br/>

ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ 'ਤੇ ਜਗਤਾਰ ਸਿੰਘ ਨੂੰ ਸਨਮਾਨਿਤ ਕਰਦੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਸੀਨੀਅਰ 'ਆਪ' ਆਗੂ ਸੁਖਦੇਵ ਸਿੰਘ ਗਰਚਾ ਤੇ ਹੋਰ | ਅਜੀਤ ਤਸਵੀਰ <br/> 18-05-2026
ਢੰਡਾਰੀ ਕਲਾਂ/ਲੁਧਿਆਣਾ, 17 ਮਈ (ਜਸਵੀਰ ਸਿੰਘ ਬੰਗਾ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਢੰਡਾਰੀ ਕਲਾਂ ਤੋਂ ਕਾਂਗਰਸੀ ਕੌਂਸਲਰ ਦੇ ਵੱਡੇ ਭਰਾ ਜਗਤਾਰ ਸਿੰਘ ਟੀਨੂ ਆਪ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਗਰਚਾ ਦੀ ਅਗਵਾਈ ਹੇਠ ਜਗਤਾਰ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਹਲਕਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਨੇ ਜਗਤਾਰ ਸਿੰਘ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਨਮਾਨਿਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਜਗਤਾਰ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਜਿਸ ਵਿਚ ਮੁਹੱਲਾ ਕਲੀਨਿਕ, ਸਿੱਖਿਆ ਕ੍ਰਾਂਤੀ, ਨਸ਼ਿਆਂ ਖਿਲਾਫ਼ ਲੜਾਈ ਤੇ ਹੋਰ ਅਨੇਕਾਂ ਹੀ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਉਨ੍ਹਾਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਅਤੇ ਸੀਨੀਅਰ ਆਪ ਆਗੂ ਸੁਖਦੇਵ ਸਿੰਘ ਗਰਚਾ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਹੈ | ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ |

ਪਿਛਲੀ ਖ਼ਬਰ ਹਥਿਆਰ ਦਿਖਾ ਕੇ ਲੁਟੇਰੇ ਮੋਟਰਸਾਈਕਲ ਲੁੱਟ ਕੇ ਫ਼ਰਾਰ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਿਧਾਇਕ ਸਵਨਾ ਨੇ ਫ਼ਾਜ਼ਿਲਕਾ ਦੇ ਵਾਰਡ ਨੰਬਰ 22 ਤੇ 23 'ਚ ਕੀਤਾ ਘਰ-ਘਰ ਪ੍ਰਚਾਰ ਸ਼ੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।