30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਹਥਿਆਰ ਦਿਖਾ ਕੇ ਲੁਟੇਰੇ ਮੋਟਰਸਾਈਕਲ ਲੁੱਟ ਕੇ ਫ਼ਰਾਰ

ਅਜੀਤ ਡੈਸਕ 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਸਹਿਜ ਇਨਕਲੇਵ ਕਾਲੋਨੀ ਨੂਰਵਾਲਾ ਰੋਡ 'ਤੇ ਹਥਿਆਰਾਂ ਦੀ ਨੋਕ 'ਤੇ ਲੁਟੇਰੇ ਮੋਟਰਸਾਈਕਲ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਹੁਕਮ ਚੰਦਰ ਮੌਰੀਆ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਹਿਜ ਇਨਕਲੇਵ ਕਾਲੋਨੀ ਨੂਰਵਾਲਾ ਰੋਡ 'ਤੇ ਪੁੱਜਾ ਤਾਂ ਮਗਰੋਂ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਆਪਣਾ ਮੋਟਰਸਾਈਕਲ ਅੱਗੇ ਲਗਾ ਕੇ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਡਰਾਇਆ ਧਮਕਾਇਆ ਤਾਂ ਉਹ ਮੋਟਰਸਾਈਕਲ ਛੱਡ ਕੇ ਆਪਣੀ ਜਾਨ ਬਚਾ ਕੇ ਭੱਜ ਗਿਆ | ਉਕਤ ਲੁਟੇਰੇ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਪਿੰਡ ਨੂਰਵਾਲਾ ਵੱਲ ਭੱਜ ਗਏ | ਜਾਂਚ ਅਧਿਕਾਰੀ ਹੌਲਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸ਼ੱਕੀ ਹਾਲਾਤਾਂ 'ਚ ਜੁੜਵਾਂ ਭੈਣਾਂ ਲਾਪਤਾ <br/> ਅਗਲੀ ਖ਼ਬਰ 'ਆਪ' 'ਚ ਸ਼ਾਮਿਲ ਹੋਏ ਜਗਤਾਰ ਸਿੰਘ ਟੀਨੂ ਦਾ ਵਿਧਾਇਕ ਛੀਨਾ ਨੇ ਕੀਤਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।