30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼ੱਕੀ ਹਾਲਾਤਾਂ 'ਚ ਜੁੜਵਾਂ ਭੈਣਾਂ ਲਾਪਤਾ <br/>

ਅਜੀਤ ਡੈਸਕ 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੇ ਇਲਾਕੇ ਆਦਰਸ਼ ਨਗਰ 'ਚੋਂ ਸ਼ੱਕੀ ਹਾਲਾਤਾਂ 'ਚ ਜੁੜਵਾਂ ਭੈਣਾਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਰਾਜ ਕੁਮਾਰ ਨੇ ਦੱਸਿਆ ਕਿ ਉਸ ਦੀਆਂ ਦੋ ਜੁੜਵਾਂ ਲੜਕੀਆਂ ਘਰੋਂ ਬਿਨਾ ਦੱਸੇ ਪੁੱਛੇ ਕਿਧਰੇ ਚਲੇ ਗਈਆਂ, ਜਿਨ੍ਹਾਂ ਦੀ ਕਾਫ਼ੀ ਭਾਲ ਕੀਤੀ, ਪਰ ਕਿਧਰੇ ਨਹੀਂ ਮਿਲੀਆਂ | ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਉਸ ਦੀਆਂ ਲੜਕੀਆਂ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਿੱਜੀ ਸਵਾਰਥ ਲਈ ਆਪਣੀ ਨਾਜਾਇਜ਼ ਹਿਰਾਸਤ ਵਿਚ ਕਿਧਰੇ ਲੁਕਾ ਛੁਪਾ ਕੇ ਰੱਖਿਆ ਹੋਇਆ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਵਲੋਂ ਹਲਕਾ ਸਾਹਨੇਵਾਨ 'ਚ 2 ਆਮ ਆਦਮੀ ਕਲੀਨਿਕਾਂ ਤੇ ਇੱਕ ਸਿਹਤ ਤੇ ਤੰਦਰੁਸਤੀ ਕੇਂਦਰ ਦਾ ਨੀਂਹ... ਅਗਲੀ ਖ਼ਬਰ ਹਥਿਆਰ ਦਿਖਾ ਕੇ ਲੁਟੇਰੇ ਮੋਟਰਸਾਈਕਲ ਲੁੱਟ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।