ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਦੇ ਦੋਸ਼ ਤਹਿਤ ਕੇਸ ਦਰਜ <br/>
ਅਜੀਤ ਡੈਸਕ
18-05-2026
ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ
ਸਥਾਨਕ ਸ਼ਹੀਦ ਭਗਤ ਸਿੰਘ ਨਗਰ ਤੋਂ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਤੋਂ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਥਾਣਾ ਦੁੱਗਰੀ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਐਫ਼ ਬਲਾਕ ਸ਼ਹੀਦ ਭਗਤ ਸਿੰਘ ਨਗਰ ਤੋਂ ਸੈਰ ਕਰਕੇ ਪੈਦਲ ਘਰ ਜਾ ਰਿਹਾ ਸੀ ਕਿ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਆਏ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪੜਤਾਲ ਕਰਨ 'ਤੇ ਮੁਲਜ਼ਮਾਂ ਦੀ ਸ਼ਨਾਖ਼ਤ ਗੁਰਵਿੰਦਰ ਸਿੰਘ ਗੁਰੀ ਅਤੇ ਸੱਤਾ ਵਜੋਂ ਹੋਈ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮੋਲਕ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ |
ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ
ਥਾਣਾ ਡਾਬਾ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਬਰਾਮਦ ਕੀਤਾ ਹੈ | ਥਾਣਾ ਡਾਬਾ ਵਿਖੇ ਤੈਨਾਤ ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਸ਼ੱਕੀ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਲੁਹਾਰਾ ਪੁਲ ਵੱਲ ਆ ਰਹੇ ਨੂੰ ਕਾਬੂ ਕਰਕੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ | ਮੁਲਜ਼ਮ ਦੀ ਸ਼ਨਾਖ਼ਤ ਸੰਦੀਪ ਕੁਮਾਰ ਉਰਫ਼ ਲੰਬੂ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਏ ਤਾਂ ਉਸ ਮੁਤਾਬਿਕ ਵੀ ਕਾਰਵਾਈ ਕੀਤੀ ਜਾਵੇਗੀ |