30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਕੂਲ ਤੋਂ ਵਾਪਸ ਆ ਰਹੀ 8 ਸਾਲਾ ਬੱਚੀ ਨਾਲ ਬਜ਼ੁਰਗ ਨੇ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ <br/>

ਅਜੀਤ ਡੈਸਕ 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਟਿੱਬਾ ਰੋਡ ਇਲਾਕੇ ਵਿਚ ਸਕੂਲ ਤੋਂ ਘਰ ਵਾਪਸ ਆ ਰਹੀ ਇਕ 8 ਸਾਲਾ ਬੱਚੀ ਨਾਲ ਇਕ ਬਜ਼ੁਰਗ ਵਲੋ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਬੱਚੀ ਮੁਤਾਬਿਕ ਸਨਿਚਰਵਾਰ ਦੁਪਹਿਰ ਜਦੋਂ ਉਹ ਸਕੂਲ ਤੋਂ ਘਰ ਵਾਪਸ ਆ ਰਹੀ ਸੀ ਤਾਂ ਮੁਲਜ਼ਮ ਨੇ ਉਸ ਨੂੰ ਆਪਣੇ ਕੋਲ ਬੁਲਾਇਆ ਅਤੇ ਸੁੰਨਸਾਨ ਥਾਂ 'ਤੇ ਲੈ ਜਾ ਕੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ | ਜਦੋਂ ਬੱਚੀ ਨੇ ਰੌਲਾ ਪਾਇਆ ਤਾਂ ਮੁਲਜ਼ਮ ਨੇ ਉਸ ਨੂੰ ਥੱਪੜ ਮਾਰਿਆ ਤੇ ਕਿਸੇ ਨੂੰ ਦੱਸਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ | ਡਰ ਕਾਰਨ ਬੱਚੀ ਕਿਸੇ ਤਰ੍ਹਾਂ ਉਥੋਂ ਭੱਜ ਕੇ ਆਪਣੇ ਘਰ ਪਹੁੰਚੀ ਅਤੇ ਮਾਂ ਨੂੰ ਪੂਰੀ ਘਟਨਾ ਬਾਰੇ ਦੱਸਿਆ | ਇਸ ਤੋਂ ਬਾਅਦ ਬੱਚੀ ਦੀ ਮਾਂ ਮੁਹੱਲੇ ਦੀਆਂ ਔਰਤਾਂ ਨੂੰ ਨਾਲ ਲੈ ਕੇ ਮੁਲਜ਼ਮ ਕੋਲ ਪਹੁੰਚੀ, ਜਿੱਥੇ ਗੁੱਸੇ ਵਿਚ ਆਈਆਂ ਔਰਤਾਂ ਨੇ ਉਸ ਦੀ ਕੁੱਟਮਾਰ ਕਰ ਦਿੱਤੀ | ਇਸ ਸਾਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ | ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਮੁਲਜ਼ਮ ਪਹਿਲਾਂ ਵੀ ਬੱਚੀ ਨਾਲ ਗਲਤ ਹਰਕਤਾਂ ਕਰਦਾ ਆ ਰਿਹਾ ਸੀ ਅਤੇ ਇਸ ਬਾਰੇ ਪਹਿਲਾਂ ਵੀ ਦੱਸਿਆ ਗਿਆ ਸੀ | ਮਾਮਲਾ ਵਧਣ ਤੋਂ ਬਾਅਦ ਪਰਿਵਾਰ ਨੇ ਥਾਣਾ ਟਿੱਬਾ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ | ਜਾਂਚ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ਿਕਾਇਤ ਮਿਲੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚ ਨਸ਼ਾ ਕਰਦੇ ਤੇ ਵੇਚਦੇ ਕਾਬੂ <br/> ਅਗਲੀ ਖ਼ਬਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਸਿੱਖ ਪਰੰਪਰਾਵਾਂ ਅਨੁਸਾਰ ਨਹੀਂ ਕੌਮ ਦੀਆਂ ਭਾਵਨਾਵਾਂ ਅਨੁਸਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।