30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮਤਰੇਈ ਧੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਕਲਯੁਗੀ ਪਿਓ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਇਲਾਕੇ ਸਰਸਵਤੀ ਇਨਕਲੇਵ ਵਿਚ ਮਤਰੇਈ ਧੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਕਲਯੁਗੀ ਪਿਓ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਪੀੜਤ ਲੜਕੀ ਦੀ ਮਾਂ ਅਤੇ ਕਥਿਤ ਦੋਸ਼ੀ ਦੀ ਪਤਨੀ ਨੇ ਦੱਸਿਆ ਕਿ ਉਸ ਦੀ ਨਾਬਾਲਗਾ ਲੜਕੀ ਨਾਲ ਉਸ ਦਾ ਦੂਸਰਾ ਪਤੀ ਸੌਰਭ ਵਰਮਾ ਉਰਫ਼ ਸੋਰਭ ਸਿੰਘ ਅਕਸਰ ਅਸ਼ਲੀਲ ਹਰਕਤਾਂ ਕਰਦਾ ਰਹਿੰਦਾ ਹੈ | ਪਿਛਲੇ ਦਿਨੀਂ ਸੋਰਭ ਵਰਮਾ ਉਸ ਦੀ ਲੜਕੀ ਨੂੰ ਕਮਰੇ ਵਿਚ ਲੈ ਗਿਆ ਅਤੇ ਅਸ਼ਲੀਲ ਫ਼ਿਲਮ ਦਿਖਾ ਕੇ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ, ਜਦੋਂ ਉਸ ਨੇ ਇਸਦਾ ਵਿਰੋਧ ਕੀਤਾ ਤਾਂ ਸੋਰਭ ਵਰਮਾ ਨੇ ਉਸ ਨੂੰ ਅਤੇ ਲੜਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਭੱਜ ਗਿਆ | ਉਸ ਨੇ ਕਈ ਵਾਰ ਸੋਰਭ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਸਹੁਰੇ ਜਤਿੰਦਰ ਵਰਮਾ, ਸੋਨੂੰ ਵਰਮਾ ਨਾਲ ਵੀ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੇ ਮੈਨੂੰ ਚੁੱਪ ਰਹਿਣ ਲਈ ਕਿਹਾ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਸੋਰਭ ਵਰਮਾ ਉਰਫ਼ ਸੋਰਭ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚ ਨਸ਼ਾ ਕਰਦੇ ਤੇ ਵੇਚਦੇ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।