30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 18-05-2026
ਲਾਡੋਵਾਲ, 17 ਮਈ (ਬਲਬੀਰ ਸਿੰਘ ਰਾਣਾ)- ਲੁਧਿਆਣਾ -ਜਲੰਧਰ ਨੈਸ਼ਨਲ ਹਾਈਵੇਅ ਸਥਿਤ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਭਾਰਤੀ ਕਿਸਾਨ ਯੂਨੀਅਨ, ਡਕੌਂਦਾ ਵਲੋਂ ਟੋਲ ਪਲਾਜ਼ਾ 'ਤੇ ਰੋਸ ਪ੍ਰਦਰਸ਼ਨ ਦੌਰਾਨ ਅੱਧੇ ਘੰਟੇ ਲਈ ਟੋਲ ਮੁਕਤ ਕੀਤਾ, ਜਿਸ ਦੌਰਾਨ ਵਾਹਨ ਚਾਲਕਾਂ ਨੂੰ ਬਿਨ੍ਹਾਂ ਟੋਲ ਫੀਸ ਦਿੱਤਿਆਂ ਲੰਘਾਇਆ ਗਿਆ | ਜਦ ਕਿ ਇਹ ਰੋਸ ਪ੍ਰਦਰਸ਼ਨ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਭਾਰਤਮਾਲਾ ਨੈਸ਼ਨਲ ਹਾਈਵੇਅ ਪ੍ਰਾਜੈਕਟ ਅਧੀਨ ਐਕਵਾਇਰ ਕੀਤੀਆਂ ਗਈਆਂ ਕਿਸਾਨਾਂ ਦੀਆਂ ਜ਼ਮੀਨਾਂ ਦਾ ਮੁਆਵਜ਼ਾ ਨਾ ਮਿਲਣ 'ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਤੋਂ ਜ਼ਮੀਨਾਂ ਇਸ ਪ੍ਰਾਜੈਕਟ ਅਧੀਨ ਲਈਆਂ ਗਈਆਂ ਹਨ, ਉਹ ਕਿਸਾਨ ਅੱਜ ਵੀ ਦੇਖ ਰਹੇ ਹਨ ਕਿ ਊਠ ਦਾ ਬੁੱਲ ਕਦੋਂ ਡਿੱਗੇਗਾ, ਕਿਉਂਕਿ ਉਨ੍ਹਾਂ ਕਿਸਾਨਾਂ ਨੂੰ ਅੱਜ ਤੱਕ ਕੋਈ ਮੁਆਵਜ਼ਾ ਹੀ ਨਹੀਂ ਦਿੱਤਾ ਗਿਆ | ਸਗੋਂ ਮਜ਼ਬੂਰ ਹੋ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਵਿਭਾਗ ਦੇ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ, ਦੂਜੇ ਪਾਸੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ ਦੀ ਬਜਾਏ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਕਿਸਾਨਾਂ ਨੂੰ ਹੀ ਤੰਗ-ਪਰੇਸ਼ਾਨ ਕਰ ਰਹੇ ਹਨ | ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਲਦ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਇਹ ਧਰਨਾ ਕਿਸੇ ਵੀ ਦਿਨ ਤੋਂ ਅਣਮਿੱਥੇ ਸਮੇਂ ਲਈ ਲਾਇਆ ਜਾਵੇਗਾ | ਜਦ ਕਿਸਾਨਾਂ ਵੱਲੋਂ ਲਾਏ ਇਸ ਧਰਨੇ ਦੀ ਸੂਚਨਾ ਐਸ.ਡੀ.ਐਮ. ਵੈਸਟ ਕੁਲਦੀਪ ਬਾਵਾ ਨੂੰ ਮਿਲੀ ਤਾਂ ਉਹ ਜਲਦੀ ਹੀ ਧਰਨਾਂ ਸਥਾਨ ਤੇ ਪੁੱਜੇ, ਜਿਨ੍ਹਾਂ ਨੇ ਕਿਸਾਨਾਂ ਦੀਆਂ ਦਰਪੇਸ਼ ਮੁਸ਼ਕਲਾਂ ਸੁਣਨ ਉਪਰੰਤ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਕੁੱਝ ਹੀ ਦਿਨਾਂ 'ਚ ਬਿਨਾਂ ਕਿਸੇ ਦੇਰੀ ਦੇ ਸਬੰਧਿਤ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ | ਐਸ. ਡੀ. ਐਮ. ਦੇ ਦਿਤੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਟੋਲ ਪਲਾਜ਼ਾ ਤੋਂ ਆਪਣਾ ਧਰਨਾ ਚੁੱਕ ਲਿਆ |ਇਸ ਮੌਕੇ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਸੋਸ਼ਲ ਮੀਡੀਆ ਪ੍ਰਧਾਨ (ਹਲਕਾ ਦਾਖਾ) ਪ੍ਰਭਜੋਤ ਸਿੰਘ ਦਿਉਲ ਜਰਨਲ ਸੈਕਟਰੀ ਪੰਜਾਬ ਹਰਦੀਪ ਸਿੰਘ ਸਰਾਭਾ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਹਸਨਪੁਰ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਲੁਧਿਆਣਾ 'ਚ ਚੋਰਾਂ ਦਾ ਕਹਿਰ ਹੈਬੋਵਾਲ ਇਲਾਕੇ ਵਿਚ ਚਾਰ ਘਰਾਂ ਵਿਚ ਚੋਰਾਂ ਵਲੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ <... ਅਗਲੀ ਖ਼ਬਰ ਮਤਰੇਈ ਧੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਕਲਯੁਗੀ ਪਿਓ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।