31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੁਰਿੰਦਰ ਮੋਹਨ ਬਣੇ ਇੰਡਸਟਰੀ ਵਿੰਗ ਦੇ ਪ੍ਰਧਾਨ-ਆਜ਼ਾਦ <br/>

ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨਵ-ਨਿਯੁਕਤ ਪ੍ਰਧਾਨ ਸੁਰਿੰਦਰ ਮੋਹਨ ਨੂੰ ਸ਼ਨਾਖਤੀ ਕਾਰਡ ਭੇਟ ਕਰਦੇ ਹੋਏ | ਤਸਵੀਰ : ਬਲਬੀਰ ਸਿੰਘ ਰਾਣਾ <br/> 18-05-2026
ਲਾਡੋਵਾਲ, 17 ਮਈ (ਬਲਬੀਰ ਸਿੰਘ ਰਾਣਾ)-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਵਲੋਂ ਕੌਂਸਲ ਦੇ ਵਿਸਥਾਰ ਲਈ ਇਕ ਵਿਸ਼ੇਸ਼ ਮੀਟਿੰਗ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੁਰਿੰਦਰ ਮੋਹਣ ਗੋਰਾਇਆਂ ਨੂੰ ਜ਼ਿਲ੍ਹਾ ਜਲੰਧਰ ਦੇ ਇੰਡਸਟਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਦੱਸਿਆ ਕਿ ਕੌਂਸਲ ਵਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਅਤੇ ਹੋਰਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਾਡੀ ਸੰਸਥਾ ਵਲੋਂ ਵੀ ਨੌਜਵਾਨਾਂ ਨੂੰ ਨਿੱਘਰ ਅਤੇ ਮਿਆਰੀ ਸੋਚ ਦੇ ਮਾਲਕ ਬਣਾਉਣ ਲਈ ਅਹਿਮ ਰੋਲ ਅਦਾ ਕੀਤਾ ਜਾਂਦਾ ਹੈ, ਤਾਂ ਜੋ ਨੌਜਵਾਨ ਤਕੜੇ ਅਤੇ ਸਿਹਤਮੰਦ ਸਰੀਰ ਦੇ ਮਾਲਕ ਬਣ ਕੇ ਨਸ਼ਿਆਂ ਤੋਂ ਰਹਿਤ ਨਰੋਏ ਸਮਾਜ ਦੀ ਸਿਰਜਣਾ ਕਰ ਸਕਣ | ਉਨ੍ਹਾਂ ਦੱਸਿਆ ਕਿ ਕੌਂਸਲ ਭਿ੍ਸ਼ਟਾਚਾਰ, ਰਿਸ਼ਵਤ ਖੋਰੀ, ਬਾਲ ਮਜ਼ਦੂਰੀ, ਭਰੂਣ ਹੱਤਿਆ, ਦਹੇਜ ਪ੍ਰਥਾ ਅਤੇ ਮਹਿਲਾਵਾਂ 'ਤੇ ਹੋ ਰਹੇ ਜ਼ੁਲਮ ਵਿਰੁੱਧ ਵੀ ਸੰਘਰਸ਼ ਕਰ ਰਹੀ ਹੈ | ਇਸ ਮੌਕੇ ਨਵ ਨਿਯੁਕਤ ਪ੍ਰਧਾਨ ਸੁਰਿੰਦਰ ਮੋਹਨ ਵਲੋਂ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਜਿਹੜੀ ਜ਼ਿੰਮੇਵਾਰੀ ਸੰਸਥਾ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਦੇ ਪਾਬੰਦ ਰਹਿਣਗੇ, ਕੌਂਸਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ | ਇਸ ਮੌਕੇ ਚੇਅਰਮੈਨ ਫਿਲੌਰ ਪੰਡਿਤ ਲਕਸ਼ਮਣ ਭਾਰਦਵਾਜ ਅਤੇ ਵਾਈਸ ਪ੍ਰਧਾਨ ਯੂਥ ਵਿੰਗ ਪੰਜਾਬ ਕਰਨ ਅਗਰਵਾਲ ਵੀ ਮੌਜੂਦ ਸਨ |

ਪਿਛਲੀ ਖ਼ਬਰ ਪ੍ਰੋਫੈਸਰ ਡਾ. ਗੁਰਮੀਤ ਸਿੰਘ ਸਿੰਗਾਪੁਰ ਇੰਟਰਨੈਸ਼ਨਲ ਐਜੂਕੇਸ਼ਨ ਕਾਨਫਰੰਸ ਵਿਚ ਮੁੱਖ ਬੁਲਾਰੇ ਹੋਣਗੇ <br/> ਅਗਲੀ ਖ਼ਬਰ ਸਵ: ਅਮਾਇਰਾ ਸੂਦ ਦੀ ਯਾਦ ਵਿਚ ਲਗਾਏ ਖੂਨਦਾਨ ਕੈਂਪ ਵਿਚ 260 ਖੂਨਦਾਨੀਆਂ ਨੇ ਖੂਨਦਾਨ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।