ਡਾਬਾ/ਲੁਹਾਰਾ, 17 ਮਈ (ਕੁਲਵੰਤ ਸਿੰਘ ਸੱਪਲ)-ਸੈਕਰੇਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਡੇਂਗੂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਡੇਂਗੂ ਬਾਰੇ ਜਾਗਰੂਕਤਾ ਫੈਲਾਉਣ ਲਈ ਪੋਸਟਰ, ਨਾਅਰੇ ਅਤੇ ਭਾਸ਼ਣ ਪੇਸ਼ ਕੀਤੇ | ਵਿਦਿਆਰਥੀਆਂ ਨੇ ਸਫ਼ਾਈ ਅਤੇ ਮੱਛਰਾਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਕੂਲ ਪ੍ਰਬੰਧਕਾਂ, ਪਿ੍ੰਸੀਪਲ ਸਾਹਿਬਾਨ ਅਤੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ |