31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਲੱਖਾਂ ਦੇ ਗਬਨ ਦੇ ਮਾਮਲੇ ਵਿਚ ਫ਼ੈਕਟਰੀ ਮਾਲਕ ਦੇ ਨਿੱਜੀ ਸਹਾਇਕ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਅਧੀਨ ਆਉਂਦੇ ਪਿੰਡ ਗੋਬਿੰਦਗੜ੍ਹ 'ਚ ਸਥਿਤ ਫ਼ੈਕਟਰੀ ਮਾਲਕ ਦੀ ਲੱਖਾਂ ਦੀ ਰਕਮ ਦਾ ਗਬਨ ਕਰਨ ਦੇ ਮਾਮਲੇ ਦੇ ਨਿੱਜੀ ਸਹਾਇਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਮਿੰਦਰ ਥਾਪਰ ਨੇ ਦੱਸਿਆ ਕਿ ਉਹ ਸੀਨੀਅਰ ਐਗਜ਼ੀਕਿਊਟਿਵ ਇੰਨਟਰਨ ਆਡਿਟ ਵਿਭਾਗ ਸਨਟੈਕਸ ਇੰਟਰਨੈਸ਼ਨਲ ਫ਼ੈਕਟਰੀ ਸੂਆ ਰੋਡ ਪਿੰਡ ਗੋਬਿੰਦਗੜ੍ਹ ਵਿਖੇ ਨੌਕਰੀ ਕਰਦਾ ਹੈ ਅਤੇ ਉਕਤ ਫ਼ੈਕਟਰੀ ਦਾ ਸਾਰਾ ਹਿਸਾਬ ਕਿਤਾਬ ਰੱਖਦਾ ਹੈ | ਫਰਮ ਦੇ ਮਾਲਕ ਵਨੀਤ ਸੂਦ ਦੇ ਨਿੱਜੀ ਸਹਾਇਕ ਗੁਰਪ੍ਰੀਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਦਾ ਨਾਜਾਇਜ਼ ਫਾਇਦਾ ਲੈ ਕੇ ਮਾਲਕ ਦਾ ਨਾਮ ਲੈ ਕੇ ਵੱਖ-ਵੱਖ ਤਰੀਕਾਂ ਅਤੇ ਮਹੀਨਿਆਂ ਨੂੰ ਕਰੀਬ 70 ਲੱਖ ਰੁਪਏ ਦਾ ਗਬਨ ਕਰ ਲਿਆ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਸਰੂਪ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਪੀ. ਏ. ਯੂ. ਦੇ ਪੈਡਲ ਕਲੱਬ ਨੇ ਸਾਇਕਲ ਸਵਾਰੀ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ <br/> ਅਗਲੀ ਖ਼ਬਰ ਸੈਕਰੇਡ ਡੇਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।