31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਹਲਵਾਰਾ ਏਅਰਪੋਰਟ ਤੋਂ ਉਡਾਣ ਸ਼ੁਰੂ ਹੋਣ ਨਾਲ ਵਪਾਰ ਨੂੰ ਮਿਲੇਗਾ ਵੱਡਾ ਹੁਲਾਰਾ-ਰਮੇਸ਼ ਕੱਕੜ

ਅਜੀਤ ਡੈਸਕ 18-05-2026
ਢੰਡਾਰੀ ਕਲਾਂ/ਲੁਧਿਆਣਾ, 17 ਮਈ (ਜਸਵੀਰ ਸਿੰਘ ਬੰਗਾ)-ਹਲਵਾਰਾ ਏਅਰਪੋਰਟ ਤੋਂ ਉਡਾਣ ਸ਼ੁਰੂ ਹੋਣ ਨਾਲ ਜਿੱਥੇ ਵਪਾਰ ਨੂੰ ਵੱਡਾ ਹੁਲਾਰਾ ਮਿਲੇਗਾ, ਉਥੇ ਹੀ ਉਦਯੋਪਤੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ | ਇਹ ਪ੍ਰਗਟਾਵਾ ਭਾਜਪਾ ਐਮ.ਐਸ.ਐਮ.ਈ (ਹੈਵੀ) ਇੰਡਸਟਰੀ ਸੈਲ ਜ਼ਿਲ੍ਹਾ ਦਿਹਾਤੀ ਦੇ ਚੇਅਰਮੈਨ ਰਮੇਸ਼ ਕੱਕੜ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀ ਪਿਛਲੇ ਕਾਫ਼ੀ ਤੋਂ ਰੱਖੀ ਜਾ ਰਹੀ ਮੰਗ ਪੂਰੀ ਹੋਈ ਹੈ, ਜਿਸ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਦੇ ਨਾਲ-ਨਾਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸੰਨੀ ਕੈਂਥ ਸਮੇਤ ਭਾਜਪਾ ਦੀ ਸਮੂਹ ਸੀਨੀਅਰ ਲੀਡਰਸ਼ਿਪ ਦਾ ਵੀ ਤਹਿ ਦਿਲੋਂ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਹਲਵਾਰਾ ਏਅਰਪੋਰਟ ਤੋਂ ਉਡਾਣ ਸ਼ੁਰੂ ਹੋਣ ਨਾਲ ਕਿਸਾਨਾਂ ਅਤੇ ਵਪਾਰੀਆਂ ਨੂੰ ਆਪਣਾ ਸਮਾਨ ਹੋਰਨਾਂ ਰਾਜਾਂ ਵਿਚ ਭੇਜਣ ਦਾ ਰਾਹ ਪੱਧਰਾ ਹੋਇਆ ਹੈ, ਇਸ ਨਾਲ ਨਵੇਂ ਉਦਯੋਗ, ਹੋਟਲ, ਰੈਸਟੋਰੈਂਟ ਅਤੇ ਟਰਾਂਸਪੋਰਟ ਵਰਗੇ ਕਾਰੋਬਾਰ 'ਚ ਤੇਜ਼ੀ ਆਉਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਉਡਾਣ ਸ਼ੁਰੂ ਹੋਣ ਨਾਲ ਦੇਸ਼ ਅਤੇ ਵਿਦੇਸ਼ ਨਾਲ ਸਿੱਧਾ ਰਾਬਤਾ ਹੋਵੇਗਾ | ਰਮੇਸ਼ ਕੱਕੜ ਨੇ ਕਿਹਾ ਕਿ ਪਹਿਲਾਂ ਵਪਾਰੀ ਦਿੱਲੀ ਤੋਂ ਹੀ ਵਾਪਸ ਚਲੇ ਜਾਂਦੇ ਹਨ, ਪਰ ਹੁਣ ਉਡਾਣ ਸ਼ੁਰੂ ਹੋਣ ਨਾਲ ਉਹ ਹਲਵਾਰਾ ਏਅਰਪੋਰਟ ਤੱਕ ਪਹੁੰਚ ਸਕਣਗੇ, ਜਿਸ ਨਾਲ ਵਪਾਰ ਵਿਚ ਵੀ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਉਡਾਣ ਸ਼ੁਰੂ ਹੋਣ ਨਾਲ ਜਿੱਥੇ ਕਾਰੋਬਾਰੀਆਂ ਦੇ ਸਮੇਂ ਦੀ ਬੱਚਤ ਹੋਵੇਗੀ, ਉਥੇ ਹੀ ਬਾਹਰੇ ਰਾਜਾਂ ਤੋਂ ਵੀ ਵਪਾਰੀ ਇੱਧਰ ਆਸਾਨੀ ਨਾਲ ਆ ਜਾ ਸਕਣਗੇ | ਉਨ੍ਹਾਂ ਕੇਂਦਰ ਸਰਕਾਰ ਵਲੋਂ ਲਏ ਇਸ
ਪਿਛਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਦੀ ਕਾਲਜ ਕੰਟੀਨ ਦਾ ਉਦਘਾਟਨ <br/> ਅਗਲੀ ਖ਼ਬਰ ਪੀ. ਏ. ਯੂ. ਦੇ ਪੈਡਲ ਕਲੱਬ ਨੇ ਸਾਇਕਲ ਸਵਾਰੀ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।