31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ 23 ਨੂੰ

ਅਜੀਤ ਡੈਸਕ 18-05-2026
ਫੁੱਲਾਂਵਾਲ, 17 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਵਿਰਸਾ ਸੰਭਾਲ ਮੰਚ ਦੀ ਇਕ ਅਹਿਮ ਮੀਟਿੰਗ ਸਰਪ੍ਰਸਤ ਪੰਕਜ ਅਰੋੜਾ ਦੀ ਅਗਵਾਈ ਹੇਠ ਕਿੰਡਜ਼ ਪੌਪਿੰਨ ਪਲੇਵੇਅ ਸਕੂਲ ਬਸੰਤ ਐਵਨਿਊ ਵਿਖੇ ਹੋਈ | ਜਿਸ ਦੌਰਾਨ ਮੰਚ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 23 ਮਈ ਸ਼ਨੀਵਾਰ ਨੂੰ ਰੈਡ ਕਰਾਸ ਦੀ ਮੱਦਦ ਨਾਲ ਲਗਾਏ ਜਾਣ ਵਾਲੇ ਪਹਿਲੇ ਵਿਸ਼ਾਲ ਖੂਨ ਦਾਨ ਕੈਂਪ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਜਿਸ ਦੌਰਾਨ ਚੇਅਰਮੈਨ ਗੁਰਮੀਤ ਸਿੰਘ ਗਰੇਵਾਲ ਅਤੇ ਮੀਤ ਪ੍ਰਧਾਨ ਰਜੀਵ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਗਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵਿਰਸਾ ਸੰਭਾਲ ਮੰਚ ਪੰਜਾਬ ਦੇ ਗਵਾ ਚੁੱਕੇ ਪੁਰਾਤਨ ਵਿਰਸੇ ਨੂੰ ਸੰਭਾਲਣ ਦੇ ਮਨੋਰਥ ਨਾਲ 3 ਸਾਲ ਪਹਿਲਾਂ ਬਣਾਇਆਂ ਗਿਆ ਸੀ | ਜਿਸ ਵਲੋਂ ਮੁੱਖ ਸੇਵਾਦਾਰ ਮਨਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਬਿਨ੍ਹਾਂ ਕਿਸੇ ਰਾਜਨੀਤਿਕ ਮਨੋਰਥ ਤੋਂ ਅਜੋਕੀ ਨੌਜਵਾਨ ਪੀੜ੍ਹੀ ਨੂੰ ਆਪਣੇ ਪੁਰਾਤਨ ਸੱਭਿਆਚਾਰਕ ਇਤਿਹਾਸਿਕ ਵਿਰਸੇ ਨਾਲ ਜੋੜ ਕੇ ਰੱਖਣ ਦਾ ਉਪਰਾਲਾ ਕੀਤਾ ਜਾਵੇਗਾ | ਇਸ ਮੀਟਿੰਗ ਦੌਰਾਨ ਜਨਰਲ ਸੈਕਟਰੀ ਰਤਨ ਸਿੰਘ ਕਮਾਲਪੁਰੀ, ਖਜ਼ਾਨਚੀ ਸੁਖਦੇਵ ਸਿੰਘ ਸੁੱਖਾ, ਸੈਕਟਰੀ ਸੁਖਦਰਸ਼ਨ ਸਿੰਘ ਸਾਬਕਾ ਸਰਪੰਚ ਬਸੰਤ ਐਵਨਿਊ, ਐਗਜੈਕਟਿਵ ਮੈਂਬਰ ਕਰਮਜੀਤ ਸਿੰਘ ਗਰੇਵਾਲ, ਜਸਵੀਰ ਸਿੰਘ ਪਮਾਲ, ਜਗਤਾਰ ਸਿੰਘ ਅਤੇ ਸੰਜੀਵ ਸ਼ਰਮਾ ਵੀ ਹਾਜ਼ਰ ਰਹੇ |
ਪਿਛਲੀ ਖ਼ਬਰ ਬੀ. ਸੀ. ਐਮ. ਆਰੀਆ ਸਕੂਲ ਲਲਤੋਂ ਵਿਖੇ ਵੈਦਿਕ ਭਾਸ਼ਨ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਦੀ ਕਾਲਜ ਕੰਟੀਨ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।