31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਛੋਟਾ ਘੱਲੂਘਾਰਾ ਕਾਹਨੂੰਵਾਨ ਦੇ ਮਹਾਨ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਕਥਾ ਤੇ ਕੀਰਤਨ ਸਮਾਗਮ <br/>

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕਰਵਾਏ ਸਮਾਗਮ ਦੌਰਾਨ ਭਾਈ ਸੁਖਪ੍ਰੀਤ ਸਿੰਘ ਦੇ ਰਾਗੀ ਜਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਤਰਲੋਕ ਸਿੰਘ ਸੱਚਦੇਵਾ ਅਤੇ ਤਰਲੋਕ ਸਿੰਘ | ਤਸਵੀਰ-ਸੇਵਕ ਸਿੰਘ <br/> 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਛੋਟਾ ਘੱਲੂਘਾਰਾ ਕਾਹਨੂੰਵਾਨ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ | ਇਸ ਮੌਕੇ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਰਾਗੀ ਸਿੰਘਾਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਸੁਖਪ੍ਰੀਤ ਸਿੰਘ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਗਿਆਨੀ ਹਰਜੀਤ ਸਿੰਘ ਹਰਮਨ ਮਾਰਕੰਡੇ ਵਾਲਿਆਂ ਨੇ ਛੋਟੇ ਘੱਲੂਘਾਰੇ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਚਰਨਜੀਤ ਸਿੰਘ ਪਾਇਲ, ਰਘਬੀਰ ਸਿੰਘ, ਯਸ਼ਪਾਲ ਸਿੰਘ, ਮਲਕੀਤ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚੱਗਰ, ਜੋਗਿੰਦਰ ਸਿੰਘ ਵਧਵਾ, ਤਰਲੋਕ ਸਿੰਘ ਸੱਚਦੇਵਾ, ਪਰਮਜੀਤ ਸਿੰਘ, ਤਰਲੋਕ ਸਿੰਘ, ਅਮਰਜੀਤ ਸਿੰਘ, ਬੀਬੀ ਦਵਿੰਦਰ ਕੌਰ, ਜਸਪਾਲ ਕੌਰ ਮਖੀਜਾ, ਮਨਜੀਤ ਕੌਰ, ਕੁਲਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਸਿਮਰਨ ਕੌਰ, ਅੰਮਿ੍ਤਪਾਲ ਕੌਰ, ਕਰਮਜੀਤ ਕੌਰ, ਜਸਵਿੰਦਰ ਕੌਰ ਪਾਇਲ, ਨਿਰਮਲ ਕੌਰ ਪਾਇਲ, ਜਸਵਿੰਦਰ ਕੌਰ ਸੋਢੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਮਲਾ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਅਕਾਲੀ ਦਲ ਵਾਰਿਸ ਪੰਜਾਬ ਨੇ ਸੈਂਕੜੇ ਮੋਟਰ... ਅਗਲੀ ਖ਼ਬਰ ਬੀ. ਸੀ. ਐਮ. ਆਰੀਆ ਸਕੂਲ ਲਲਤੋਂ ਵਿਖੇ ਵੈਦਿਕ ਭਾਸ਼ਨ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।