ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਮਹਾਨ ਸਿੱਖ ਜਰਨੈਲ ਤੇ ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ 'ਚ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਸਮੂਹ ਸਿੱਖ ਮਿਸਲਾਂ ਦੇ ਸਰਬ ਸਾਂਝੇ, ਸਰਬ ਪ੍ਰਵਾਨਿਤ ਆਗੂ ਅਤੇ ਸੂਰਮਤਾਈ ਦਾ ਸੁਮੇਲ ਸਨ | ਜਿਨ੍ਹਾਂ ਨੇ ਦਲ ਖਾਲਸੇ ਦੀ ਸੁਚੱਜੀ ਅਗਵਾਈ ਕਰਕੇ ਅਹਿਮਦ ਸ਼ਾਹ ਅਬਦਾਲੀ ਨਾਲ ਟੱਕਰ ਲਈ ਅਤੇ ਖਾਲਸੇ ਦੀ ਗੌਰਵਮਈ ਵਿਰਾਸਤ ਨੂੰ ਸੰਭਾਲਣ ਵਿੱਚ ਆਪਣਾ ਮੋਹਰੀ ਰੋਲ ਨਿਭਾਇਆ | ਇਸ ਮੌਕੇ ਸ. ਭੁਪਿੰਦਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ |ਇਸ ਮੌਕੇ ਸੁਸਾਇਟੀ ਦੇ ਪ੍ਰਮੁੱਖ ਮੈਬਰਾਂ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸਰਪੰਚ ਗੁਰਚਰਨ ਸਿੰਘ ਖੁਰਾਨਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨ. ਐਸ ਕਥੂਰੀਆਂ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪਿ੍ੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ ,ਕਮਲਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ,ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ਤੇ ਹਾਜ਼ਰ ਸਨ |