01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਘਰ 'ਚੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ

ਅਜੀਤ ਡੈਸਕ 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ਸ਼ੋਭਨ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਨੂੰ ਤਾਲਾ ਲਗਾ ਕੇ ਕੰਮ 'ਤੇ ਚਲਾ ਗਿਆ, ਜਦੋਂ ਉਹ ਵਾਪਸ ਆਇਆ ਤਾਂ ਘਰ ਦਾ ਤਾਲਾ ਟੁੱਟਾ ਹੋਇਆ ਸੀ ਅਤੇ ਘਰ 'ਚ ਪਏ ਸੋਨੇ ਦੇ ਗਹਿਣੇ ਅਤੇ ਢਾਈ ਲੱਖ ਰੁਪਏ ਨਕਦੀ ਚੋਰੀ ਹੋ ਚੁੱਕੀ ਸੀ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਚੋਰਾਂ ਦਾ ਸੁਰਾਗ ਨਹੀਂ ਲੱਗਾ ਹੈ | ਪੁਲਿਸ ਨੇ ਚੋਰਾਂ ਦੇ ਸੁਰਾਗ ਲਈ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਕਲੋਨਾਈਜ਼ਰ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਕੇਸ ਦਰਜ ਅਗਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।