ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਕਲੋਨਾਈਜ਼ਰ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਵਲੋਂ ਇਹ ਕਾਰਵਾਈ ਬਾਵਾ ਡਰੀਮ ਹਾਊਸਿੰਗ ਪ੍ਰਾਈਵੇਟ ਲਿਮਟਿਡ ਤੇ ਡਾਇਰੈਕਟਰ ਅਪਿੰਦਰ ਰਾਜ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਤੇ ਇਸ ਮਾਮਲੇ 'ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਸ ਦੀ ਕਾਲੋਨੀ ਦੀ ਉਸਾਰੀ ਕਰਨ ਲਈ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਸ ਨੰੂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ¢ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਬੀਤੇ ਦਿਨ ਉਸਦੇ ਸਮਾਨ ਨੂੰ ਵੀ ਖ਼ੁਰਦ-ਬੁਰਦ ਕਰ ਦਿੱਤਾ, ਜੋ ਕਿ ਉਸਨੇ ਉਸਾਰੀ ਲਈ ਮੰਗਵਾਇਆ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |