02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਰਾਗੀ ਸਿੰਘ ਕੀਰਤਨ ਕਰਦੇ ਹੋਏ | ਤਸਵੀਰ-ਸੇਵਕ ਸਿੰਘ <br/> 18-05-2026
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਭਾਈ ਕੁਲਵਿੰਦਰ ਸਿੰਘ, ਭਾਈ ਪਰਮਿੰਦਰ ਸਿੰਘ ਤਰਨਤਾਰਨ ਸਾਹਿਬ ਵਾਲੇ, ਭਾਈ ਮਨਦੀਪ ਸਿੰਘ, ਗਿਆਨੀ ਸੁਬੇਗ ਸਿੰਘ ਨੇ ਹਾਜ਼ਰੀਆਂ ਭਰੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਸੰਗਤਾਂ ਨੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰਬਾਣੀ ਕਥਾ ਸਰਵਣ ਕਰ ਕੇ ਗੁਰੂ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਸਮਾਗਮ 'ਚ ਜਰਨੈਲ ਸਿੰਘ ਜਨਰਲ ਸਕੱਤਰ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਹਰਕੀਰਤ ਸਿੰਘ, ਮਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਦਰਸ਼ੀ, ਸੰਦੀਪ ਸਿੰਘ, ਹਰਸ਼ਰਨ ਸਿੰਘ ਪਾਹਵਾ, ਦਰਸ਼ਨ ਸਿੰਘ ਰਾਜੂ, ਰਛਪਾਲ ਸਿੰਘ, ਹਰਮਿੰਦਰ ਸਿੰਘ ਬਿੱਟੂ, ਸੁਰਜੀਤ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਸਿੰਘ ਕਾਲਾ, ਹਰਕੀਰਤ ਸਿੰਘ ਆਦਿ ਹਾਜ਼ਰ ਸਨ | ਗੁਰੂ ਦੇ ਲੰਗਰ ਅਤੱਟ ਵਰਤਾਏ ਗਏ |

ਪਿਛਲੀ ਖ਼ਬਰ ਪੀ. ਏ. ਯੂ. 'ਚ 24 ਨੂੰ ਮਨਾਇਆ ਜਾਵੇਗਾ ਭਾਵਾਧਸ ਦਾ ਸਥਾਪਨਾ ਦਿਵਸ-ਵਿਜੇ ਦਿਸਾਵਰ <br/> ਅਗਲੀ ਖ਼ਬਰ ਕਿਹਾ, ਐਲ.ਪੀ.ਜੀ. ਦੀ ਕੀਮਤ 'ਚ ਵਾਧਾ ਲਿਆ ਜਾਵੇ ਵਾਪਸ, ਸੋਨੇ-ਚਾਂਦੀ 'ਤੇ ਕਸਟਮ ਡਿਊਟੀ ਵਾਧਾ ਕੀਤਾ ਜਾਵੇ ਰੱਦ ਦੀਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।