03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਢੰਡਾਰੀ ਕਲਾਂ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਕਰਵਾਈ ਫੋਗਿੰਗ <br/>

ਅਜੀਤ ਡੈਸਕ 18-05-2026
ਢੰਡਾਰੀ ਕਲਾਂ/ਲੁਧਿਆਣਾ, 17 ਮਈ (ਜਸਵੀਰ ਸਿੰਘ ਬੰਗਾ)-ਗਰਮੀ ਅਤੇ ਬਰਸਾਤੀ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਅਗਾੳਾੂ ਬਚਾਅ ਲਈ ਢੰਡਾਰੀ ਕਲਾਂ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਵਾਰਡ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਫੋਗਿੰਗ ਕਰਵਾਈ ਤਾਂ ਜੋ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ | ਇਸ ਸਬੰਧੀ ਕੌਂਸਲਰ ਵੀਰੂ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੰਗਣਵਾਲ, ਜੁਗਿਆਣਾ, ਕੰਗਣਵਾਲ ਚੌਂਕੀ ਸਮੇਤ ਵਾਰਡ ਅਧੀਨ ਆਉਂਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਫੋਗਿੰਗ ਕਰਵਾਈ ਗਈ ਹੈ | ਉਨ੍ਹਾਂ ਦੱਸਿਆ ਕਿ ਗਰਮੀ ਅਤੇ ਬਰਸਾਤੀ ਮੌਸਮ ਦੌਰਾਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਹਰ ਇਲਾਕੇ ਵਿਚ ਫੋਗਿੰਗ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਵੀ ਵਾਰਡ ਨੰਬਰ 32 'ਚ ਫੋਗਿੰਗ ਦੀ ਵਾਰੀ ਆਵੇਗੀ ਤਾਂ ਹਰ ਇਲਾਕੇ ਨੂੰ ਕਵਰ ਕੀਤਾ ਜਾਵੇਗਾ | ਕੌਂਸਲਰ ਵੀਰੂ ਨੇ ਕਿਹਾ ਕਿ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਹੀ ਹਰੇਕ ਕੰਮ ਨੂੰ ਨੇਪਰੇ ਚਾੜਿ੍ਹਆ ਜਾਵੇਗਾ |

ਪਿਛਲੀ ਖ਼ਬਰ ਸਹਾਇਕ ਲਾਈਨਮੈਨਾਂ ਦੇ ਮਸਲਿਆਂ ਨੂੰ ਲੈ ਕੇ ਜਥੇਬੰਦੀ ਦੇ ਆਗੂ ਐਕਸੀਅਨ ਮਾਡਲ ਟਾਊਨ ਨੂੰ ਮਿਲੇ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਕਾਰ ਸਵਾਰ ਜ਼ਖਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।