ਲੁਧਿਆਣਾ, 17 ਮਈ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਾਈਕਰੋਬਾਇਓਲੋਜੀ ਵਿਭਾਗ, ਪੀ.ਏ.ਯੂ. ਦੇ ਸਹਿਯੋਗ ਨਾਲ ਪੰਜ ਦਿਨਾਂ ਖੁੰਬਾਂ ਦੀ ਕਾਸ਼ਤ ਬਾਰੇ ਸਿਖਲਾਈ ਕੋਰਸ ਕਰਵਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ 77 ਸਿੱਖਿਆਰਥੀਆਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਕੋਲੋਂ ਕੋਰਸ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ | ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਖੁੰਬਾਂ ਦੀ ਖੇਤੀ ਇਕ ਬਹੁਤ ਲਾਹੇਵੰਦ ਵਾਲਾ ਕਿੱਤਾ ਹੈ, ਜਿਸ ਨੂੰ ਕਰਕੇ ਇਕ ਸਫਲ ਉੱਦਮੀ ਵਜੋਂ ਆਪਣੀ ਵਿਲੱਖਣ ਪਹਿਚਾਣ ਕਾਇਮ ਕੀਤੀ ਜਾ ਸਕਦੀ ਹੈ | ਕੋਰਸ ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਦੱਸਿਆ ਕਿ ਇਸ ਕੋਰਸ ਵਿਚ ਮਾਈਕਰੋਬਾਇਓਲੋਜੀ ਵਿਭਾਗ ਤੋਂ ਡਾ. ਸ਼ਿਵਾਨੀ ਸ਼ਰਮਾ, ਡਾ. ਜਸਪ੍ਰੀਤ ਕੌਰ ਅਤੇ ਡਾ. ਐਨਾ ਗੋਇਲ, ਭੋਜਨ ਅਤੇ ਪੋਸ਼ਣ ਵਿਭਾਗ ਤੋਂ ਡਾ. ਸੋਨਿਕਾ ਸ਼ਰਮਾ, ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਤੋਂ ਡਾ. ਅਰਸ਼ਦੀਪ ਸਿੰਘ, ਸਕੂਲ ਆਫ਼ ਬਿਜਨਸ ਸਟੱਡੀਜ਼ ਤੋਂ ਡਾ. ਰਾਕੇਸ਼ ਰਾਠੌਰ, ਕੀਟ ਵਿਗਿਆਨ ਵਿਭਾਗ ਤੋਂ ਡਾ. ਅਨੁਰੀਤ ਕੌਰ ਚੰਦੀ ਅਤੇ ਡਾ. ਗੁਰਪ੍ਰੀਤ ਕੌਰ ਬਾਗਬਾਨੀ ਵਿਭਾਗ (ਪੰਜਾਬ ਸਰਕਾਰ) ਨੇ ਵੱਖ-ਵੱਖ ਵਿਸ਼ਿਆਂ ਉੱਪਰ ਸਿੱਖਿਆਰਥੀਆਂ ਨੂੰ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ | ਡਾ. ਕੁਲਵੀਰ ਕੌਰ ਅਤੇ ਕੰਵਲਜੀਤ ਕੌਰ ਨੇ ਖੰੁਬਾਂ ਦਾ ਅਚਾਰ ਬਣਾਉਣ ਦੀ ਵਿਧੀ ਪ੍ਰੈਕਟੀਕਲ ਤਰੀਕੇ ਨਾਲ ਸਾਂਝੀ ਕੀਤੀ | ਡਾ. ਲਵਲੀਸ਼ ਗਰਗ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਕਰਵਾਏ ਜਾਂਦੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਚਾਨਣਾ ਪਾਇਆ | ਅੰਤ ਵਿਚ ਕੰਵਲਜੀਤ ਕੌਰ ਨੇ ਸਾਰੇ ਸਿੱਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿੱਖਿਆਰਥੀਆਂ ਨੂੰ ਇਸ ਕੋਰਸ ਉਪਰੰਤ