15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕਾਂਗਰਸ ਦੀ ਸਰਕਾਰ ਬਣਨ 'ਤੇ ਹਲਕਾ ਗਿੱਲ ਅੰਦਰ ਹੋਵੇਗਾ ਚਹੁੰਮੁਖੀ ਵਿਕਾਸ-ਵੈਦ <br/>

ਅਜੀਤ ਡੈਸਕ 19-05-2026
ਲਾਡੋਵਾਲ, 18 ਮਈ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਲਾਡੋਵਾਲ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਵਰਿੰਦਰ ਕੁਮਾਰ ਲਾਡੋਵਾਲ ਦੀ ਯੋਗ ਅਗਵਾਈ ਵਿਚ ਕਾਂਗਰਸ ਦੇ ਵਰਕਰਾਂ ਦੀ ਮੀਟਿੰਗ ਕਰਵਾਈ ਗਈ | ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਇਸ ਮੀਟਿੰਗ ਵਿਚ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ | ਵੈਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਵਾਮ ਦੀ ਆਵਾਜ਼ ਹੈ ਕਿ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ, ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਗਿੱਲ ਅੰਦਰ ਬਿਨਾਂ ਕਿਸੇ ਭੇਦ ਭਾਵ ਦੇ ਚਹੁਮੁਖੀ ਵਿਕਾਸ ਕਰਵਾਇਆ ਜਾਵੇਗਾ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਲੋਕਾਂ ਦਾ ਕੁੱਝ ਨਹੀਂ ਸੰਵਾਰਿਆ, ਬੱਸ ਲੋਕਾਂ ਨੂੰ ਚੁਟਕਲੇ ਸੁਣਾਉਣ ਤੋਂ ਸਵਾਏ ਹੋਰ ਕੁੱਝ ਨਹੀਂ ਕੀਤਾ | ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਵਰਿੰਦਰ ਕੁਮਾਰ ਲਾਡੋਵਾਲ, ਸਾਬਕਾ ਇੰਸਪੈਕਟਰ ਰਣਜੀਤ ਸਿੰਘ ਰੰਧਾਵਾ, ਇੰਦਰਜੀਤ ਸਿੰਘ ਬਰਾੜ, ਸਾਬਕਾ ਸਰਪੰਚ ਗੁਰਚਰਨ ਸਿੰਘ ਆਲੋਵਾਲ, ਨੰਬਰਦਾਰ ਉਪਕਾਰ ਸਿੰਘ, ਯੂਥ ਕਾਂਗਰਸ ਕਮੇਟੀ ਦੇ ਸਕੱਤਰ ਅਮਰਜੀਤ ਸਿੰਘ ਲਾਡੋਵਾਲ, ਬਲਵੀਰ ਕੁਮਾਰ ਬਿੱਲਾ ਪੰਚਾਇਤ ਮੈਂਬਰ, ਪਿਆਰਾ ਸਿੰਘ, ਮਨਜੀਤ ਸਿੰਘ ਆਲੋਵਾਲ, ਅਰਸ਼ੀ ਸਿੰਘ, ਡਾ. ਸੁਰਿੰਦਰ ਕੁਮਾਰ, ਪਿ੍ਥੀ ਸਿੰਘ, ਸਾਬਕਾ ਸਰਪੰਚ ਸੁਖਬੀਰ ਸਿੰਘ ਆਲੋਵਾਲ, ਸੰਜੀਵ ਸੈਣੀ, ਸਾਬਕਾ ਪੰਚਾਇਤ ਮੈਂਬਰ ਬੀਬੀ ਜੀਤ ਕੌਰ ਅਤੇ ਨਿਰਮਲਾ ਦੇਵੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਨਿਗਮ ਦਾ ਨਾਜਾਇਜ਼ ਉਸਾਰੀਆਂ 'ਤੇ ਵੱਡਾ ਐਕਸ਼ਨ <br/> ਅਗਲੀ ਖ਼ਬਰ ਤੇਲ ਅਤੇ ਗੈਸ ਕੀਮਤਾਂ ਵਿਚ ਵਾਧਾ ਗ਼ਰੀਬ ਅਤੇ ਮੱਧ ਵਰਗ 'ਤੇ ਮਹਿੰਗਾਈ ਦਾ ਬੋਝ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।