15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਖ਼ਤਰਨਾਕ ਗੈਂਗਸਟਰ ਲੱਖਾ ਦੇ 2 ਸਾਥੀ ਹਥਿਆਰਾਂ ਸਮੇਤ ਕਾਬੂ <br/>

ਅਜੀਤ ਡੈਸਕ 19-05-2026
ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਕਾਊਾਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਵਲੋਂ ਸਾਂਝੀ ਕਾਰਵਾਈ ਕਰਦਿਆਂ ਖ਼ਤਰਨਾਕ ਗੈਂਗਸਟਰ ਲੱਖਾ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖਤ ਅਨੁਰਾਜ ਸਿੰਘ ਉਰਫ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਕੀਤੀ ਗਈ ਹੈ | ਇਹ ਦੋਵੇਂ ਫਿਲੋਰ ਦੇ ਰਹਿਣ ਵਾਲੇ ਹਨ, ਇਹਨਾਂ ਦੀ ਉਮਰ 23 ਤੋਂ 25 ਸਾਲ ਦੇ ਕਰੀਬ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤਾ ਗਿਆ ਅੰਕੁਸ਼ ਇਕ ਖ਼ਤਰਨਾਕ ਕਿਸਮ ਦਾ ਪੇਸ਼ੇਵਰ ਮੁਲਜ਼ਮ ਹੈ ਅਤੇ ਪਹਿਲਾਂ ਵੀ ਉਸ ਖ਼ਿਲਾਫ਼ ਗੁਰਾਇਆ ਥਾਣੇ ਵਿਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ | ਉਨ੍ਹਾਂ ਦੱਸਿਆ ਕਿ ਅੱਜ ਕੱਲ੍ਹ ਇਹ ਦੋਵੇਂ ਕਥਿਤ ਦੋਸ਼ੀ ਵਿਦੇਸ਼ਾਂ ਵਿਚ ਬੈਠੇ ਗੈਂਗਸਟਰ ਲੱਖਾ ਲਈ ਕੰਮ ਕਰਦੇ ਸਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਨ੍ਹਾਂ ਦੇ ਕੁੱਝ ਹੋਰ ਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਨਾਲ ਵੀ ਸਬੰਧ ਸਨ | ਇਹ ਕਥਿਤ ਦੋਸ਼ੀ ਖ਼ਤਰਨਾਕ ਸ਼ੂਟਰ ਹਨ ਅਤੇ ਗੈਂਗਸਟਰ ਇਨ੍ਹਾਂ ਨੂੰ ਗੋਲੀਆਂ ਚਲਾਉਣ ਅਤੇ ਹਮਲਾ ਕਰਨ, ਫਿਰੌਤੀ ਮੰਗਣ ਜਿਹੀਆਂ ਵਾਰਦਾਤਾਂ ਕਰਨ ਲਈ ਕਹਿੰਦੇ ਸਨ ਅਤੇ ਇਹ ਇਨ੍ਹਾਂ ਪਾਸੋਂ ਰਕਮਾਂ ਲੈ ਕੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ | ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਪੰਜ ਵਾਰਦਾਤਾਂ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਨ੍ਹਾਂ 'ਚ ਕੁਰੂਕਸ਼ੇਤਰ, ਮੋਗਾ, ਸਮਰਾਲਾ, ਤਰਨਤਾਰਨ ਅਤੇ ਫ਼ਰੀਦਕੋਟ ਸ਼ਹਿਰ ਸ਼ਾਮਿਲ ਹਨ, ਜਿੱਥੇ ਕਿ ਫਿਰੌਤੀਆਂ ਨਾ ਦੇਣ ਵਾਲੇ ਵਿਅਕਤੀਆਂ ਉੱਪਰ ਇਹਨਾਂ ਵਲੋਂ ਹਮਲੇ ਕਰਨੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਕਥਿਤ ਦੋਸ਼ੀ ਲੁਧਿਆਣਾ ਜਲੰਧਰ ਮੁੱਖ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਹਨ, ਜਦੋਂ ਪੁਲਿਸ ਨੇ ਇਹਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਹਨਾਂ ਨੇ ਮੋਟਰਸਾਈਕਲ ਭਜਾ ਲਿਆ, ਪਿੱਛਾ ਕਰਨ 'ਤੇ ਕਾਊਾਟਰ ਇੰਟੈਲੀਜੈਂਸ ਅਤੇ ਪੁਲਿਸ ਵਲੋਂ ਸਾਂਝੀ ਤੌਰ 'ਤੇ ਕਾਰਵਾਈ ਕਰਦਿਆਂ ਇਹਨਾਂ ਨੂੰ ਕਾਬੂ ਕਰ ਲਿਆ | ਇਹਨਾਂ ਦੇ ਕਬਜ਼ੇ 'ਚੋਂ 3 ਪਿਸਤੌਲਾਂ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜੇਕਰ ਇਨ੍ਹਾਂ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੁੰਦੀ ਤਾਂ ਇਨ੍ਹਾਂ ਨੇ ਪੰਜ ਸੰਗੀਨ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਪੀਣ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਵਿਛਾਈ ਜਾ ਰਹੀ ਪਾਈਪ ਲਾਈਨ ਦਾ ਜਸਪਾਲ ਬਾਂਗਰ ਨਿਵਾਸੀਆਂ ਨੇ ਪ੍ਰਗਟਾਇਆ ਰੋਸ... ਅਗਲੀ ਖ਼ਬਰ ਲੁਧਿਆਣਾ 'ਚ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ (ਐਸ.ਆਈ.ਆਰ) 15 ਜੂਨ ਤੋਂ ਸ਼ੁਰੂ ਹੋਵੇਗੀ-ਵਧੀਕ ਜ਼ਿਲ੍ਹਾ ਚੋਣ ਅਫ਼ਸਰ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।