ਭਮੀਆਂ ਕਲਾਂ, 18 ਮਈ (ਜਤਿੰਦਰ ਭੰਬੀ)-ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚੋਂ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾਕਟਰ ਹਰਨੇਕ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾਕਟਰ ਹਰਨੇਕ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਾਇੰਸ ਗਰੁੱਪ 'ਚੋਂ ਪਿ੍ਆ ਰਾਣੀ 438/5 ਅੰਕ ਲੈ ਕੇ ਪਹਿਲੇ ਸਥਾਨ ਤੇ ਆਈ ਹੈ, ਇਸੇ ਤਰ੍ਹਾਂ ਅਦਿਤਿਆ ਪਾਂਡੇ 404/500 ਅੰਕ ਲੈ ਕੇ ਦੂਸਰੇ ਅਤੇ ਕਿ੍ਸ਼ ਮਹਿਰਾ 388/500 ਅੰਕ ਲੈ ਕੇ ਤੀਸਰੇ ਸਥਾਨ 'ਤੇ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਮਰਸ ਗਰੁੱਪ ਵਿੱਚੋਂ ਪਿ੍ਤਪਾਲ ਸਿੰਘ 429/500 ਅੰਕ ਲੈ ਕੇ ਪਹਿਲੇ ਸਥਾਨ ਤੇ ਸੁਖਵਿੰਦਰ ਸਿੰਘ 415/500 ਅੰਕ ਲੈ ਕੇ ਦੂਸਰੇ ਸਥਾਨ ਤੇ ਜਸਨਦੀਪ ਸਿੰਘ 368/500 ਅੰਕ ਲੈ ਕੇ ਤੀਸਰੇ ਸਥਾਨ 'ਤੇ ਰਿਹਾ | ਉਨ੍ਹਾਂ ਦੱਸਿਆ ਕਿ ਆਰਟਸ ਗਰੁੱਪ ਵਿਚ ਪਾਰਚ 407/500 ਅੰਕ ਲੈ ਕੇ ਪਹਿਲੇ ਸਥਾਨ ਤੇ ਮਨਪ੍ਰੀਤ ਸੈਣੀ 393/500 ਅੰਕ ਲੈ ਕੇ ਦੂਸਰੇ ਸਥਾਨ 'ਤੇ ਅਤੇ ਡਿੰਪਲ ਬਾਲੀ 383/500 ਅੰਕ ਲੈ ਕੇ ਤੀਸਰੇ ਸਥਾਨ 'ਤੇ ਰਿਹਾ | ਇਸ ਮੌਕੇ ਉਨ੍ਹਾਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਹ ਸਭ ਕੁਝ ਸਕੂਲ ਦੇ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਮਿਹਨਤ ਦਾ ਫਲ ਹੈ | ਉਨ੍ਹਾਂ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਦਿੰਦੇ ਹੋਇਆਂ ਆਖਿਆ ਕਿ ਉਹ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਹੀ ਵੱਧ ਤੋਂ ਵੱਧ ਮਿਹਨਤ ਕਰਾਉਣ |