ਜੇਲ੍ਹ 'ਚੋਂ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ
ਅਜੀਤ ਡੈਸਕ
19-05-2026
ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਪੁਲਿਸ ਵਲੋਂ ਇਸ ਸਬੰਧੀ ਸਹਾਇਕ ਸੁਪਰੀਡੈਂਟ ਬਲਿਹਾਰ ਸਿੰਘ ਦੀ ਸ਼ਿਕਾਇਤ 'ਤੇ ਹਰਸੁਖਬੀਰ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸਹਾਇਕ ਸੁਪਰੀਡੈਂਟ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਵਲੋਂ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਉਕਤ ਕਥਿਤ ਦੋਸ਼ੀ ਹਵਾਲਾਤੀ ਪਾਸੋਂ 50 ਗਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ | ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲਾ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਹੈ |