ਇਆਲੀ/ਥਰੀਕੇ, 18 ਮਈ (ਮਨਜੀਤ ਸਿੰਘ ਦੁੱਗਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ, ਜਿਸ 'ਚ ਗੁਰਦੇਵ ਸਿੰਘ ਮੁੱਲਾਂਪੁਰ ਉਜਾਗਰ ਸਿੰਘ ਬੱਦੋਵਾਲ, ਜਸਦੇਵ ਸਿੰਘ ਲਲਤੋਂ, ਜੋਗਿੰਦਰ ਸਿੰਘ ਸ਼ਹਿਜਾਦ ਤੇ ਚਰਨਜੀਤ ਸਿੰਘ ਹਿਮਾਂਯੂਪੁਰਾ ਨੇ ਮਹਾਨ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਦੀ 130ਵੀਂ ਵਰ੍ਹੇਗੰਢ ਮੌਕੇ ਰਚਾਏ ਜਾਣ ਵਾਲੇ ਜਨਮ ਦਿਵਸ ਸਮਾਗਮ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਇਸ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ 24 ਮਈ ਦਿਨ ਐਤਵਾਰ ਨੂੰ 9 ਵਜੇ ਸਵੇਰੇ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੇ ਹੈੱਡਕੁਆਟਰ ਦਾਦ (ਨੇੜੇ ਭਾਈ ਬਾਲਾ ਗੁਰਦੁਆਰਾ ਸਾਹਿਬ) ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਸਰਪ੍ਰਸਤੀ ਹੇਠ ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੇ ਉੱਦਮ ਨਾਲ਼ ਜਨਮ ਦਿਵਸ ਸਮਾਗਮ ਮਨਾਇਆ ਜਾਵੇਗਾ, ਜਿਸ ਵਿਚ ਜ਼ਿਲ੍ਹੇ ਭਰ 'ਚੋਂ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਦੇਸ਼ ਪ੍ਰੇਮੀ ਵਰਕਰ ਜੋਸ਼ੋ ਖਰੋਸ਼ ਨਾਲ ਵੱਧ ਚੜ੍ਹ ਕੇ ਭਰਵੀਂ ਸ਼ਮੂਲੀਅਤ ਕਰਨਗੇ | ਸ਼ਿੰਦਰ ਸਿੰਘ ਜਵੱਦੀ, ਪ੍ਰੇਮ ਸਿੰਘ ਸ਼ਹਿਜਾਦ, ਜਸਵਿੰਦਰ ਸਿੰਘ, ਮਲਕੀਤ ਸਿੰਘ ਬੱਦੋਵਾਲ, ਕੁਲਵੰਤ ਸਿੰਘ ਹਿਮਾਂਯੂਪੁਰਾ, ਰਣਜੀਤ ਸਿੰਘ ਸਾਇਆਂ ਆਦਿ ਵੀ ਹਾਜ਼ਰ ਸਨ |