15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੇ ਪੈਰਿਟੀ ਬਹਾਲੀ ਲਈ ਐਸ.ਐਲ.ਏ. ਕਰਮਚਾਰੀਆਂ ਦਾ ਸੰਘਰਸ਼ ਤੇਜ਼ <br/>

ਅਜੀਤ ਡੈਸਕ 19-05-2026
ਲੁਧਿਆਣਾ, 18 ਮਈ (ਭੁਪਿੰਦਰ ਸਿੰਘ ਬੈਂਸ)-ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਐਸ. ਐਲ. ਏ. ਕਰਮਚਾਰੀਆਂ ਵਲੋਂ ਆਪਣੀ ਸਾਲ 2011 ਤੋਂ ਟੁੱਟੀ ਹੋਈ ਪੇ ਪੈਰਿਟੀ ਬਹਾਲ ਕਰਨ ਕਰਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਆਨਲਾਈਨ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਪਤਵੰਤ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਦੋਸ਼ ਲਗਾਇਆ ਕਿ 24 ਅਪ੍ਰੈਲ ਨੰੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਤੈਅ ਮੀਟਿੰਗ ਆਖ਼ਰੀ ਸਮੇਂ ਰੱਦ ਕਰ ਦਿੱਤੀ ਗਈ ਅਤੇ ਬਾਅਦ ਵਿਚ ਵੀ ਨਵਾਂ ਸਮਾਂ ਨਹੀਂ ਦਿੱਤਾ ਗਿਆ, ਜਿਸ ਨਾਲ ਕਰਮਚਾਰੀਆਂ ਵਿਚ ਭਾਰੀ ਰੋਸ ਹੈ | ਜਥੇਬੰਦੀ ਨੇ ਐਲਾਨ ਕੀਤਾ ਕਿ ਪੇ ਪੈਰਿਟੀ ਬਹਾਲੀ ਦੀ ਮੰਗ ਨੰੂ ਲੈਕੇ 27 ਮਈ ਨੰੂ ਦਿੜ੍ਹਬਾ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਬਾਹਰ ਸੰਕੇਤਕ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਪੰਜਾਬ ਭਰ ਦੇ ਐਸ.ਐਲ.ਏ. ਕਰਮਚਾਰੀ ਸ਼ਮੂਲੀਅਤ ਕਰਨਗੇ | ਇਸ ਮੌਕੇ ਵਿਕਾਸ ਅਗਰਵਾਲ ਵੀ ਮੌਜੂਦ ਸਨ |

ਪਿਛਲੀ ਖ਼ਬਰ ਅਕਾਲੀ ਦਲ ਵਲੋਂ ਚੋਣਾਂ ਦੌਰਾਨ ਹਰ ਬੀ.ਐਲ.ਏ. ਦੇ ਨਾਲ ਆਪਣੇ ਵਰਕਰ ਭੇਜਣ ਦਾ ਫੈਸਲਾ <br/> ਅਗਲੀ ਖ਼ਬਰ ਹਲਕਾ ਦੱਖਣੀ 'ਚ ਲੱਗੇ ਕੂੜੇ ਦੇ ਢੇਰਾਂ ਅਤੇ ਟੁੱਟੀਆਂ ਸੜਕਾਂ ਨੂੰ ਲੈ ਕੇ ਗਿਆਸਪੁਰਾ ਭੜਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।