ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਮਤਿ ਸਮਾਗਮ ਜੇਠ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ ਗਿਆ¢ ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਵਿਸ਼ੇਸ਼ ਤÏਰ ਤੇ ਪੁੱਜੇ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ¢ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖ਼ਸ਼ਿਆ ਗਿਆ ਗੁਰਮਤਿ ਦਾ ਮਾਰਗ ਮਨੁੱਖਤਾ ਨੂੰ ਸੱਚ, ਸੇਵਾ ਅਤੇ ਸਿਮਰਨ ਦੀ ਜੀਵਨ ਜਾਚ ਸਿਖਾਉਂਦਾ ਹੈ¢ ਇਸ ਮÏਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨÏਜਵਾਨ ਪੀੜ੍ਹੀ ਨੂੰ ਗੁਰੂ ਘਰ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਮਾਨਵਤਾ, ਅਨੁਸ਼ਾਸਨ ਅਤੇ ਚੰਗੇ ਆਚਰਨ ਵਾਲਾ ਜੀਵਨ ਜੀ ਸਕਣ¢ ਇਸ ਸਮੇਂ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸੀ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪਿ੍ੰਸ, ਗੁਰਜੀਤ ਸਿੰਘ ਟੋਨੀ ਗਿੱਲ ਐਨ.ਆਰ.ਆਈ., ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚÏਹਾਨ, ਅਰਜੁਨ ਸਿੰਘ ਚੀਮਾ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕÏਰ ਸੋਹਲ, ਜਸਮੇਲ ਕÏਰ ਖੇੜੀ ਕਲਾਂ, ਰਵਨੀਤ ਕÏਰ ਖੇੜੀ ਕਲਾਂ, ਅਰਵਿੰਦਰ ਕÏਰ ਆਦਿ ਹਾਜ਼ਰ ਸਨ¢