ਲੁਧਿਆਣਾ, 19 ਮਈ (ਡਾ. ਤਰਲੋਚਨ ਸਿੰਘ)-ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੀਆਂ ਨੀਤੀਆਂ ਖ਼ਿਲਾਫ਼ ਬੋਲਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਏਜੰਸੀਆਂ ਨੂੰ ਆਪਣੇ ਹੱਥ ਠੋਕੇ ਬਣਾ ਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ 'ਤੇ ਦਬਾਅ ਬਣਾਉਣਾ ਚਾਹੁੰਦੀ ਹੈ, ਜਿਸ ਦੀ ਤਾਜ਼ਾ ਮਿਸਾਲ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈ.ਡੀ. ਜਰੀਏ ਡਰਾਉਣ ਧਮਕਾਉਣ ਦੀ ਕੋਸ਼ਿਸ਼ ਹੈ | ਜਦੋਂ ਉਹ ਆਪਣੀ ਇਸ ਗੰਦੀ ਰਾਜਨੀਤੀ ਵਿਚ ਕਾਮਯਾਬ ਨਹੀਂ ਹੋ ਸਕੇ ਤਾਂ ਉਨ੍ਹਾਂ ਨੇ ਸੰਜੀਵ ਅਰੋੜਾ 'ਤੇ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ¢ ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਬਹਾਦਰ ਤੇ ਦਲੇਰ ਵਿਅਕਤੀ ਹਨ, ਜੋ ਕਿ ਇੰਨਾ ਦੇ ਧਮਕੀ ਭਰੇ ਰਵੱਈਏ ਅੱਗੇ ਝੁਕਣ ਵਾਲੇ ਨਹੀਂ¢ ਉਨ੍ਹਾਂ ਇਸ ਮÏਕੇ ਐਸ.ਆਈ.ਆਰ. ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਜਪਾ ਦੂਜੇ ਰਾਜਾਂ ਵਾਂਗ ਪੰਜਾਬ ਵਿਚ ਵੀ ਐਸ.ਆਈ.ਆਰ. ਦਾ ਸਹਾਰਾ ਲੈ ਕੇ ਸੱਤਾ ਹਾਸਲ ਕਰਨਾ ਚਾਹੁੰਦੀ ਹੈ, ਪਰ ਭਾਜਪਾ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਵਿਚ ਇਹ ਫ਼ਾਰਮੂਲਾ ਲਾਗੂ ਹੋਣ ਵਾਲਾ ਨਹੀਂ, ਕਿਉਂਕਿ ਪੰਜਾਬ ਦੇ ਲੋਕ ਆਪਣੇ ਹੱਕਾਂ 'ਤੇ ਡਾਕਾ ਨਹੀਂ ਵੱਜਣ ਦੇਣਗੇ¢ ਉਨ੍ਹਾਂ ਕਿਹਾ ਕਿ ਭਾਜਪਾ ਲੋਕਤੰਤਰ ਦਾ ਘਾਣ ਕਰਨ 'ਤੇ ਤੁਲੀ ਹੋਈ ਹੈ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ¢