ਲੁਧਿਆਣਾ, 19 ਮਈ (ਜਸਵਿੰਦਰ ਸਿੰਘ)-ਆਰੀਆ ਕਾਲਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਹੋਈਆਂ ਪ੍ਰੀਖਿਆਵਾਂ 'ਚ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਮਾਰਕੀਟਿੰਗ ਮੈਨੇਜਮੈਂਟ (ਪੀ. ਜੀ. ਡੀ. ਐਮ. ਐਮ.) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਰਣਿਕਾ ਸ਼ਰਮਾ ਨੇ 88 ਫ਼ੀਸਦੀ ਸ਼ਾਨਦਾਰ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਪਰਿਚੈ ਨੇ 10ਵਾਂ ਯੂਨੀਵਰਸਿਟੀ ਸਥਾਨ ਪ੍ਰਾਪਤ ਕੀਤਾ ਅਤੇ 78.67 ਫ਼ੀਸਦੀ ਅੰਕਾਂ ਨਾਲ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਪਾਰੁਲ ਨੇ 78.44 ਫ਼ੀਸਦੀ ਅੰਕਾਂ ਨਾਲ 11ਵਾਂ ਯੂਨੀਵਰਸਿਟੀ ਸਥਾਨ ਅਤੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਸਕੱਤਰ ਏ.ਸੀ.ਐਮ.ਸੀ. ਗੌਰਵ ਸਰੀਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਮਰਪਣ ਅਤੇ ਮਿਹਨਤ ਦੀ ਸ਼ਲਾਘਾ ਕੀਤੀ | ਪਿ੍ੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਮਾਣ ਪ੍ਰਗਟ ਕੀਤਾ ਅਤੇ ਵਿਦਿਆਰਥੀਆਂ ਨੂੰ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ | ਵਿਭਾਗ ਦੀ ਮੁਖੀ ਸ਼ੈਲੇਜਾ ਆਨੰਦ ਨੇ ਸੰਸਥਾ ਦਾ ਨਾਂਅ ਰੌਸ਼ਨ ਕਰਨ ਲਈ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |