26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 89 'ਚ ਨਵੀਂ ਸੜਕ ਬਣਾਉਣ ਦਾ ਉਦਘਾਟਨ <br/>

ਅਜੀਤ ਡੈਸਕ 20-05-2026
ਲੁਧਿਆਣਾ, 19 ਮਈ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਉਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 89 ਅਧੀਨ ਪੈਂਦੀ ਪੁਰਾਣੀ ਸਬਜ਼ੀ ਮੰਡੀ, ਛਾਉਣੀ ਮੁਹੱਲਾ ਜੀ.ਟੀ ਰੋਡ ਵਿਖੇ ਨਵੀਂ ਸੜਕ ਬਣਾਉਣ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੁਰਾਣੀ ਸਬਜ਼ੀ ਮੰਡੀ, ਕਿ੍ਸ਼ਨਾ ਹਲਵਾਈ ਜੀ.ਟੀ ਰੋਡ ਤੋਂ ਛਾਉਣੀ ਮੁਹੱਲਾ ਦੇ ਨਾਲ ਭਾਈ ਮੰਨਾ ਸਿੰਘ ਨਗਰ ਬੁੱਢੇ ਦਰਿਆ ਤੱਕ ਪੁਰਾਣੀ ਟੁੱਟੀ ਸੜਕ ਦੀ ਸਮੱਸਿਆ ਤੋਂ ਇਲਾਕਾ ਵਾਸੀ ਪ੍ਰੇਸ਼ਾਨ ਸਨ ਅਤੇ ਹੁਣ ਇਹ ਨਵੀਂ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ | ਇਸ ਮੌਕੇ ਇਲਾਕਾ ਨਿਵਾਸੀਆਂ ਵਲੋਂ ਲਾਲਾ ਸੁਰਿੰਦਰ ਅਟਵਾਲ ਅਤੇ ਭਾਈ ਮੰਨਾ ਸਿੰਘ ਨਗਰ ਦੇ ਪ੍ਰਧਾਨ ਜਸਪਾਲ ਸਿੰਘ ਢੱਲ ਦੀ ਅਗਵਾਈ ਹੇਠ ਵਿਧਾਇਕ ਬੱਗਾ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸਿਰੋਪੇ ਭੇਂਟ ਕਰਕੇ ਸਨਮਾਨਿਤ ਕਰਨ ਉਪਰੰਤ ਲੱਡੂਆਂ ਨਾਲ ਮੂੰਹ ਮਿੱਠਾ ਵੀ ਕਰਵਾਇਆ ਗਿਆ | ਇਸ ਮੌਕੇ ਕੌਂਸਲਰ ਅਮਨ ਬੱਗਾ, ਬਾਦਸ਼ਾਹ, ਅਜੇ ਸਿੱਧੂ, ਭੁਪਿੰਦਰ ਬੰਗਾ, ਮੋਹਿਤ ਅਟਵਾਲ, ਆਦਤਿੱਆ, ਰਾਜੂ ਘਈ, ਮਾਹਿਰ ਅਟਵਾਲ, ਰਜੇਸ਼ ਮੱਟੂ, ਹਿਮਾਂਸ਼ੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗਰਮੀ ਵਧਣ ਦੇ ਨਾਲ ਹੀ ਪਾਵਰਕਾਮ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦੇਣ 'ਚ ਹੋਇਆ ਫ਼ੇਲ੍ਹ <br/> ਅਗਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।