ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਹਾਊਸਿੰਗ ਕੰਪਨੀ ਦੇ ਪ੍ਰਬੰਧਕਾਂ ਖਿਲਾਫ਼ ਕੇਸ ਦਰਜ
ਅਜੀਤ ਡੈਸਕ
20-05-2026
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਕੰਪਨੀ ਦੇ ਪ੍ਰਬੰਧਕਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗਲਾਡਾ ਦੇ ਸਹਾਇਕ ਮਿਲਕ ਅਫਸਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਡੈਲਟਾ ਇੰਡੀਆ ਸਗੋਵਾਲ ਦੇ ਪ੍ਰਬੰਧਕਾਂ ਖਿਲਾਫ਼ ਪੁਲਿਸ ਵਲੋਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕੰਪਨੀ ਦੇ ਪ੍ਰਬੰਧਕਾਂ ਵਲੋਂ 10 ਏਕੜ ਦੇ ਕਰੀਬ ਜ਼ਮੀਨ ਵਿਚ ਕਲੋਨੀ ਬਣਾਈ ਗਈ ਸੀ ਪਰ ਕਥਿਤ ਦੋਸ਼ੀਆਂ ਵਲੋਂ ਲਾਇਸੰਸ ਦੀ ਮਿਆਦ ਮੁੱਕਣ 'ਤੇ ਨਾਤਾ ਲਾਈਸੰਸ ਰਿਨਿਊ ਕਰਵਾਇਆ ਗਿਆ ਅਤੇ ਨਾ ਹੀ ਕਲੋਨੀ ਵਿਚ ਅੰਦਰੂਨੀ ਵਿਕਾਸ ਕਾਰਜ ਪੂਰੇ ਕਰਵਾਏ ਗਏ ਸ਼ਿਕਾਇਤ ਕਰਤਾ ਵਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |