25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜੂਨ 84 ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ 7 ਜੂਨ ਨੂੰ ਸ੍ਰੀਨਗਰ ਵਿਖੇ ਹੋਵੇਗਾ <br/>

ਅਜੀਤ ਡੈਸਕ 20-05-2026
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਜੂਨ 1984 ਦਾ ਸਾਕਾ ਨੀਲਾ ਤਾਰਾ ਸਿੱਖ ਕੌਮ ਦੇ ਇਤਿਹਾਸ ਦਾ ਸਭ ਤੋਂ ਦਰਦਨਾਕ ਅਧਿਆਇ ਹੈ | ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਉੱਤੇ ਭਾਰਤੀ ਹਕੂਮਤ ਵਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮ 7 ਜੂਨ ਨੂੰ ਗੁਰਦੁਆਰਾ ਸ਼ਹੀਦ ਬੁੰਗਾ ਸ੍ਰੀ ਨਗਰ (ਕਸ਼ਮੀਰ) ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਭਾਈ ਮੇਜਰ ਸਿੰਘ ਖਾਲਸਾ ਨੇ ਮੀਟਿੰਗ ਉਪਰੰਤ ਚੌਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਂਝੀ ਕੀਤੀ | ਫੈਡਰੇਸ਼ਨ ਆਗੂ ਨੇ ਦੱਸਿਆ ਕਿ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਕਰਵਾਏ ਜਾ ਰਹੇ ਇਸ ਸਮਾਗਮ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਕੁਰਬਾਨੀ ਤੋਂ ਜਾਣੂ ਕਰਵਾਉਣਾ ਹੈ | ਫੈਡਰੇਸ਼ਨ ਦੇ ਸਕੱਤਰ ਜਨਰਲ ਭਾਈ ਬਲਜੀਤ ਸਿੰਘ ਬੀਤਾ ਨੇ ਕਿਹਾ ਕਿ ਸ੍ਰੀਨਗਰ ਦੀ ਧਰਤੀ ਦੀ ਚੋਣ ਇਸ ਲਈ ਕੀਤੀ ਗਈ ਕਿਉਂਕਿ ਕਸ਼ਮੀਰ ਵੀ ਦਹਾਕਿਆਂ ਤੋਂ ਜ਼ਬਰ ਦਾ ਸ਼ਿਕਾਰ ਰਿਹਾ ਹੈ | ਇੱਥੋਂ ਦੀ ਸਿੱਖ ਸੰਗਤ ਨੇ 1984 ਦੇ ਜ਼ਖਮਾਂ ਨੂੰ ਆਪਣੇ ਪਿੰਡੇ ਹੰਢਾਇਆ ਹੈ | ਸਮਾਗਮ ਦੌਰਾਨ ਕੀਰਤਨ, ਗੁਰਮਿਤ ਵਿਚਾਰਾਂ, ਅਰਦਾਸ ਅਤੇ ਸਮਾਪਤੀ ਉਪਰੰਤ ਕੌਮੀ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਭਾਈ ਜਸਪਾਲ ਸਿੰਘ ਇਸਲਾਮ ਗੰਜ, ਭਾਈ ਅਮਰੀਕ ਸਿੰਘ ਖਾਲਸਾ, ਭਾਈ ਮਨਦੀਪ ਸਿੰਘ ਮੇਂਬਰ ਪੰਚ ਪ੍ਰਧਾਨੀ, ਭਾਈ ਸੰਦੀਪ ਸਿੰਘ, ਭਾਈ ਅਮਰਜੀਤ ਸਿੰਘ, ਹਰਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਗਮੀਤ ਸਿੰਘ, ਪਿ੍ਤਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਲੁਧਿਆਣਾ 'ਚ ਗੇਲ ਇੰਡੀਆ ਦੇ ਕੁਦਰਤੀ ਗੈਸ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ <br/> ਅਗਲੀ ਖ਼ਬਰ ਵਾਰਡ ਨੰਬਰ 26 ਦੇ ਪਾਰਕ ਪ੍ਰਾਜੈਕਟ 'ਤੇ ਉੱਠੇ ਸਵਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।