ਲੁਧਿਆਣਾ, 19 ਮਈ (ਡਾ. ਤਰਲੋਚਨ ਸਿੰਘ)-ਮੈਡੀਵੇਜ ਹਸਪਤਾਲ, ਫ਼ਿਰੋਜ਼ਪੁਰ ਰੋਡ, ਨੇੜੇ ਚੰੁਗੀ, ਲੁਧਿਆਣਾ ਵਿਖੇ 24 ਮਈ, ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਵਿਚ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ ਅਤੇ ਲੋੜਵੰਦਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ | ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਅਜਮੇਰ ਸਿੰਘ ਕਾਲੜਾ ਨੇ ਦੱਸਿਆ ਕਿ ਕੈਂਪ ਵਿਚ ਹੱਡੀਆਂ ਤੇ ਜੋੜਾਂ ਦੇ ਮਾਹਿਰ ਡਾ. ਇਸ਼ਫਾਕ ਸਦੀਕ ਮੀਰ, ਨਿਊਰੋਲੋਜੀ ਦੇ ਮਾਹਿਰ ਡਾ. ਦੀਪ ਸ਼ਿਖਾ ਸਿੰਗਲਾ ਅਤੇ ਕੰਨ ਨੱਕ ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਗੋਪਿਕਾ ਤਲਵਾੜ ਮਰੀਜ਼ਾਂ ਦੀ ਜਾਂਚ ਕਰਨਗੇ | ਉਨ੍ਹਾਂ ਨੇ ਦੱਸਿਆ ਕਿ ਕੈਂਪ ਵਿਚ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ, ਹੱਡੀਆਂ ਦੀ ਮਜ਼ਬੂਤੀ ਅਤੇ ਸੁਣਨ ਸ਼ਕਤੀ ਦੀ ਜਾਂਚ ਮੁਫ਼ਤ ਕੀਤੀ ਜਾਵੇਗੀ | ਉਨ੍ਹਾਂ ਹੋਰ ਦੱਸਿਆ ਕਿ ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਉਨ੍ਹਾਂ ਦੀਆਂ ਬਿਮਾਰੀਆਂ ਲਈ ਭਵਿੱਖ ਵਿਚ ਕੀਤੇ ਜਾਣ ਵਾਲੇ ਟੈੱਸਟਾਂ ਵਿਚ ਹਸਪਤਾਲ ਵਲੋਂ ਭਾਰੀ ਛੂਟ ਦਿੱਤੀ ਜਾਵੇਗੀ | ਇਹਨਾਂ ਤੋਂ ਇਲਾਵਾ ਮਰੀਜ਼ਾਂ ਦੀ ਸੀ.ਟੀ. ਸਕੈਨ, ਅਲਟਰਾਸਾਊਾਡ ਸਕੈਨ, ਲੈਬੋਰਟਰੀ ਦੇ ਟੈੱਸਟਾਂ ਵਿਚ ਹਸਪਤਾਲ ਵਲੋਂ 20 ਫ਼ੀਸਦੀ ਦੀ ਛੂਟ ਦਿੱਤੀ ਜਾਵੇਗੀ |