25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਘਰ 'ਚੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ, ਨਕਦੀ ਅਤੇ ਪਿਸਤੌਲ ਚੋਰੀ <br/>

ਅਜੀਤ ਡੈਸਕ 20-05-2026
ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰਮੇਲ ਪਾਰਕ ਟਿੱਬਾ ਰੋਡ 'ਤੇ ਚੋਰਾਂ ਵਲੋਂ ਇਕ ਘਰ 'ਚੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ, ਨਕਦੀ ਅਤੇ ਪਿਸਤੌਲ ਚੋਰੀ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਪਿ੍ੰਸ ਵਰਮਾ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਸਮੇਤ ਧਾਰਮਿਕ ਅਸਥਾਨ 'ਤੇ ਮੱਥਾ ਟੇਕਣ ਲਈ ਗਿਆ ਹੋਇਆ ਸੀ, ਜਦਕਿ ਉਸ ਦੇ ਪਿਤਾ ਦੁਕਾਨ 'ਤੇ ਸਨ | ਜਦੋਂ ਦੁਪਹਿਰ ਸਮੇਂ ਉਸ ਦੇ ਪਿਤਾ ਘਰੋਂ ਕੁੱਝ ਰਕਮ ਚੁੱਕਣ ਆਏ ਤਾਂ ਉਨ੍ਹਾਂ ਦੇਖਿਆ ਕਿ ਘਰ ਦੀ ਅਲਮਾਰੀ 'ਚੋਂ ਨਕਦੀ, ਗਹਿਣੇ ਅਤੇ ਉਸ ਦਾ ਪਸਤÏਲ ਚੋਰੀ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਚੋਰਾਂ ਵਲੋਂ ਘਰ 'ਚ ਪਈ 2 ਲੱਖ, 80 ਹਜ਼ਾਰ ਦੀ ਨਕਦੀ ਅਤੇ ਲੱਖਾਂ ਰੁਪਏ ਮੁੱਲ ਦੇ ਸੋਨੇ ਚਾਂਦੀ ਅਤੇ ਹੀਰਿਆਂ ਦੇ ਗਹਿਣੇ ਤੋਂ ਇਲਾਵਾ ਉਸ ਦਾ ਪਿਸਤੌਲ ਵੀ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ 'ਚ ਲੈ ਲਈ ਹੈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ, ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਮਾਰੇਗੀ ਬਾਜ਼ੀ-ਗਿੱਲ <br/> ਅਗਲੀ ਖ਼ਬਰ ਪੀ.ਏ.ਯੂ. ਨੇ ਖੁੰਬਾਂ ਦੀ ਕਾਸ਼ਤ ਬਾਰੇ ਸਿਖਲਾਈ ਕੋਰਸ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।