25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਮਾਰੇਗੀ ਬਾਜ਼ੀ-ਗਿੱਲ <br/>

ਅਜੀਤ ਡੈਸਕ 20-05-2026
ਆਲਮਗੀਰ, 19 ਮਈ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਗਿੱਲ ਅਤੇ ਕਾਂਗਰਸ ਕਿਸਾਨ ਸੈੱਲ ਹਲਕਾ ਗਿੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਦੌਰਾਨ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਜਵਾਬ ਪੰਜਾਬ ਦੇ ਸੂਝਵਾਨ ਵੋਟਰ ਨਗਰ ਕੌਂਸਲ ਚੋਣਾਂ ਦੌਰਾਨ 'ਆਪ' ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾ ਕੇ ਦੇਣਗੇ | ਉਕਤ ਆਗੂਆਂ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਐਨ.ਓ.ਸੀ. ਜਾਰੀ ਨਾ ਕਰਨਾ ਅਤੇ ਬਿਨਾਂ ਕਿਸੇ ਗਲਤੀ ਤੋਂ ਕਾਗਜ਼ ਰੱਦ ਕਰਨਾ ਦਰਸਾਉਂਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰੋਂ ਪੂਰੀ ਤਰ੍ਹਾਂ ਹਿੱਲੀ ਹੋਈ ਹੈ, ਕਿਉਂਕਿ ਸਰਕਾਰ ਨੂੰ ਗੁਪਤਚਰ ਏਜੰਸੀਆਂ ਨੇ ਰਿਪੋਰਟ ਦਿੱਤੀ ਹੈ ਕਿ ਇਸ ਵਾਰ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਪੱਤਾ ਸਾਫ਼ ਹੋ ਜਾਵੇਗਾ ਅਤੇ 'ਆਪ' ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ | ਦਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸੂਝਵਾਨ ਸੂਬਾ ਵਾਸੀ ਕਾਂਗਰਸ ਪਾਰਟੀ ਦੀਆਂ ਦੀ ਸਰਕਾਰਾਂ ਵੇਲੇ ਹੋਏ ਵਿਕਾਸ ਕਾਰਜਾਂ ਨੂੰ ਅੱਜ ਵੀ ਯਾਦ ਕਰ ਰਹੇ ਹਨ ਅਤੇ ਮਨ ਬਣਾਈ ਬੈਠੇ ਹਨ ਕਿ ਇਸ ਵਾਰ ਕਾਂਗਰਸ ਨੂੰ ਹੀ ਅੱਗੇ ਲੈ ਕੇ ਆਉਣਾ ਹੈ | ਉਕਤ ਆਗੂਆਂ ਨੇ ਕਿਹਾ ਕਿ ਆਗਾਮੀ 2027 ਦੀਆਂ ਚੋਣਾਂ ਦੌਰਾਨ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਦਾ ਗਠਨ ਸ਼ਾਨ ਨਾਲ ਕੀਤਾ ਜਾਵੇਗਾ |

ਪਿਛਲੀ ਖ਼ਬਰ ਬੱਚੀ ਦੀਆਂ ਇਤਰਾਜ਼ ਯੋਗ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕ ਮੇਲ ਕਰਨ ਵਾਲੇ ਕਾਰੋਬਾਰੀ ਖ਼ਿਲ... ਅਗਲੀ ਖ਼ਬਰ ਘਰ 'ਚੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ, ਨਕਦੀ ਅਤੇ ਪਿਸਤੌਲ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।