ਲੁਧਿਆਣਾ, 19 ਮਈ (ਪਰਮਿੰਦਰ ਸਿੰਘ ਆਹੂਜਾ)-ਬੱਚੀ ਦੀਆਂ ਤਸਵੀਰਾਂ ਨਾਲ ਕਥਿਤ ਤÏਰ 'ਤੇ ਛੇੜਖ਼ਾਨੀ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਬੱਚੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ 'ਚ ਗੁਰਵਿੰਦਰ ਸਿੰਘ ਪਿੰ੍ਰਕਲ ਵਾਸੀ ਸੈਕਟਰ 32 ਏ. ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਉਕਤ ਕਥਿਤ ਦੋਸ਼ੀ ਨਾਲ ਹੋਇਆ ਸੀ, ਜੋ ਕਿ ਅਕਸਰ ਸੋਸ਼ਲ ਮੀਡੀਆ 'ਤੇ ਚਰਚਿਤ ਰਹਿੰਦਾ ਹੈ | ਉਸ ਦੱਸਿਆ ਕਿ ਕਥਿਤ ਦੋਸ਼ੀ ਦਾ ਹਨੀ ਸੇਠੀ ਨਾਂਅ ਦੇ ਵਿਅਕਤੀ ਨਾਲ ਝਗੜਾ ਚੱਲ ਰਿਹਾ ਸੀ ਅਤੇ ਅਕਸਰ ਹੀ ਕਥਿਤ ਦੋਸ਼ੀ ਸੋਸ਼ਲ ਮੀਡੀਆ 'ਤੇ ਟਿੱਪਣੀਆਂ ਕਰਦਾ ਰਹਿੰਦਾ ਸੀ, ਜਿਸ ਕਾਰਨ ਉਸ ਦਾ, ਉਸ ਦੀ ਭੈਣ ਨਾਲ ਵਿਵਾਦ ਸੀ ਅਤੇ ਉਸ ਦੀ ਭੈਣ ਘਰ ਛੱਡ ਕੇ ਪੇਕੇ ਚਲੀ ਗਈ | ਉਸ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਉਸ ਨੂੰ ਫ਼ੋਨ 'ਤੇ ਉਸ ਦੀ ਸੱਤ ਸਾਲ ਦੀ ਬੱਚੀ ਦੀਆਂ ਤਸਵੀਰਾਂ ਨੂੰ ਵਾਇਰਲ ਕਰਨ ਦੀ ਧਮਕੀ ਦਿੱਤੀ ਗਈ ਅਤੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ¢ ਉਸ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਉਸ ਦੀ ਬੱਚੀ ਦੀਆਂ ਤਸਵੀਰਾਂ ਨਾਲ ਛੇੜਖ਼ਾਨੀ ਕਰਕੇ ਅਜਿਹੀਆਂ ਤਸਵੀਰਾਂ ਬਣਾਈਆਂ ਗਈਆਂ ਸਨ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |