17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕਾਰ ਸਵਾਰ ਤੋਂ ਨÏਜਵਾਨ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਅਜੀਤ ਡੈਸਕ 21-05-2026
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਗਿੱਲ ਨੇੜੇ ਜਾਂਦੀ 200 ਫੁੱਟਾ ਰੋਡ 'ਤੇ ਇਕ ਕਾਰ ਸਵਾਰ ਤੋਂ ਨੌਜਵਾਨ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਇਸ ਸੰਬੰਧੀ ਪਿੰਡ ਚੁਪਕੀ ਦੇ ਰਹਿਣ ਵਾਲੇ ਨਿਰਭੈਰ ਸਿੰਘ ਦੀ ਸ਼ਿਕਾਇਤ 'ਤੇ ਰੂਪ ਸਿੰਘ ਵਾਸੀ ਧੂਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ 200 ਫੁੱਟੀ ਰੋਡ 'ਤੇ ਆਪਣੀ ਕਾਰ 'ਤੇ ਜਾ ਰਿਹਾ ਸੀ, ਜਿੱਥੇ ਕਿ ਕਥਿਤ ਦੋਸ਼ੀ ਰੂਪ ਸਿੰਘ ਖੜ੍ਹਾ ਸੀ | ਰੂਪ ਸਿੰਘ ਨੂੰ ਉਹ ਪਹਿਲਾਂ ਤੋਂ ਹੀ ਜਾਣਦਾ ਸੀ, ਜਿਸ ਕਾਰਨ ਉਸ ਨੇ ਕਾਰ ਰੋਕ ਲਈ | ਉਸ ਦੱਸਿਆ ਕਿ ਰੂਪ ਸਿੰਘ ਦਾ ਲੜਕਾ ਮਨਦੀਪ ਸਿੰਘ ਉਸ ਪਾਸ ਡਰਾਈਵਰ ਸੀ | ਜਦੋਂ ਉਸਨੇ ਮਨਦੀਪ ਸਿੰਘ ਬਾਰੇ ਪੁੱਛਿਆ ਤਾਂ ਕਥਿਤ ਦੋਸ਼ੀ ਉਸ ਨਾਲ ਉਲਝ ਪਿਆ ਅਤੇ ਉਸਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਜ਼ਿਲ੍ਹੇ 'ਚ ਸਾਰੀਆਂ ਦਵਾਈਆਂ ਦੀਆਂ ਦੁਕਾਨਾਂ ਰਹੀਆਂ ਮੁਕੰਮਲ ਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।