17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਟਰੱਸਟ ਵਿਚ ਸਿੱਖ ਰਹਿਤ ਮਰਿਆਦਾ ਅਤੇ ਹੋਰ ਉਲੰਘਣਾ ਕਰਨ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ

ਅਜੀਤ ਡੈਸਕ 21-05-2026
ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰੂ ਹਰਿਗੋਬਿੰਦ ਹਰੀ ਉਜਾਗਰ ਟਰੱਸਟ ਸਿਧਵਾਂ ਖ਼ੁਰਦ ਵਿਖੇ ਸਿੱਖ ਰਹਿਤ ਮਰਿਆਦਾ ਅਤੇ ਟਰੱਸਟ ਡੀਡ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਪੈਦਾ ਹੋਏ ਵਿਵਾਦ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਬੰਧਿਤ ਧਿਰਾਂ ਨੂੰ ਅੱਜ ਪੇਸ਼ ਹੋਣ ਲਈ ਹੁਕਮ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਡਾਕਟਰ ਜੀ. ਐਸ. ਗਰੇਵਾਲ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਕਤ ਟਰੱਸਟ ਦੇ ਅਧੀਨ ਚੱਲ ਰਹੀਆਂ ਸਿੱਖਿਆ ਸੰਸਥਾਵਾਂ 'ਚ ਸਿੱਖ ਰਹਿਤ ਮਰਿਆਦਾ ਅਤੇ ਟਰੱਸਟ ਡੀਡ ਦੇ ਨਿਯਮਾਂ ਦੀ ਉਲੰਘਣਾ ਹੋ ਰਹੀ ਸੀ, ਜਿਸ ਕਾਰਨ ਉਨ੍ਹਾਂ ਨੇ ਇਸ ਸਬੰਧੀ ਇੱਕ ਸ਼ਿਕਾਇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਸੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਅੱਜ ਵੀਰਵਾਰ ਸਵੇਰੇ 11 ਵਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਿਰਾਂ ਨੂੰ ਬੁਲਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਉਹ ਉੱਥੇ ਜਾ ਕੇ ਆਪਣਾ ਪੱਖ ਰੱਖਣਗੇ |

ਪਿਛਲੀ ਖ਼ਬਰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਈਬਰ ਕ੍ਰਾਈਮ 'ਤੇ ਸੈਮੀਨਾਰ <br/> ਅਗਲੀ ਖ਼ਬਰ ਮੁਫ਼ਤ ਅਨਾਜ ਨਾਲ 'ਮੇਰੀ ਰਸੋਈ' ਸਕੀਮ ਅਧੀਨ 6 ਕਿੱਲੋ 200 ਗ੍ਰਾਮ ਦੀ ਮਿਲੇਗੀ ਰਾਸ਼ਨ ਕਿੱਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।